ਪੜ੍ਹੋ, ਅੱਜ ਦੇ ਮੌਸਮ ਦਾ ਹਾਲ, 5 ਰਾਜਾਂ ਵਿਚ ਪਵੇਗਾ ਮੀਂਹ
ਨਵੀਂ ਦਿੱਲੀ : ਦਿੱਲੀ-ਐਨਸੀਆਰ ਵਿੱਚ ਅਗਲੇ 24 ਘੰਟਿਆਂ ਤੱਕ ਲੋਕਾਂ ਨੂੰ ਤੇਜ਼ ਧੁੱਪ ਅਤੇ ਨਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ ਬਿਹਾਰ, ਉੱਤਰ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਆਦਿ ਰਾਜਾਂ ਦੇ ਵੱਖ-ਵੱਖ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਬੁੱਧਵਾਰ ਦੇਰ ਸ਼ਾਮ ਉੱਤਰ-ਪੂਰਬੀ ਰਾਜਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਵਿਗਿਆਨੀਆਂ ਦੇ ਅਨੁਸਾਰ, ਇਨ੍ਹਾਂ ਰਾਜਾਂ ਦੇ ਲੋਕਾਂ ਨੂੰ ਘਰ ਛੱਡਣ ਤੋਂ ਪਹਿਲਾਂ ਮੌਸਮ ਦੇ ਅਪਡੇਟਸ ਦੀ ਜਾਂਚ ਕਰਨੀ ਚਾਹੀਦੀ ਹੈ। ਘਰੋਂ ਬਾਹਰ ਨਿਕਲਦੇ ਸਮੇਂ ਛਤਰੀ ਜ਼ਰੂਰ ਰੱਖੋ। ਬਜ਼ੁਰਗਾਂ ਅਤੇ ਬੱਚਿਆਂ ਨੂੰ ਸਵੇਰੇ-ਸ਼ਾਮ ਠੰਡ ਤੋਂ ਬਚਣਾ ਚਾਹੀਦਾ ਹੈ।