ਮੰਡੀ ਗੋਬਿੰਦਗੜ੍ਹ 'ਚ ਕਾਂਗਰਸੀ ਆਗੂ ਦੇ ਪੁੱਤ ਦਾ ਕਤਲ
ਮੰਡੀ ਗੋਬਿੰਦਗੜ੍ਹ, 3 ਅਕਤੂਬਰ 2024- ਮੰਡੀ ਗੋਬਿੰਦਗੜ੍ਹ ਵਿੱਚ ਇੱਕ ਭਿਆਨਕ ਵਾਰਦਾਤ ਵਾਪਰੀ ਹੈ, ਜਿਥੇ ਕਾਂਗਰਸੀ ਲੀਡਰ ਦੇ ਪੁੱਤ ਤਰਨਜੀਤ ਤਰਨੀ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਜੀਤ ਨੂੰ ਚਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਕਾਰਨ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।