ਪੰਚਾਇਤੀ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਵਿੱਚ ਹਨ 133 ਸੰਵੇਦਲਸ਼ੀਲ ਬੂਥ : ਐਸਐਸਪੀ
ਗੁਰਪ੍ਰੀਤ ਸਿੰਘ
- ਇਲੈਕਸ਼ਨਾਂ ਨੂੰ ਲੈ ਕੇ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਵੱਲੋਂ ਕੀਤੇ ਜਾ ਚੁੱਕੇ ਹਨ ਪੁਖਤਾ ਪ੍ਰਬੰਧ ਐਸਐਸਪੀ ਅੰਮ੍ਰਿਤਸਰ
ਅੰਮ੍ਰਿਤਸਰ, 11 ਅਕਤੂਬਰ 2024 - ਪੰਜਾਬ ਵਿੱਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਇੱਕ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੁਖਤਾ ਪ੍ਰਬੰਧ ਕਰ ਲਿੱਤੇ ਗਏ ਹਨ ਉਥੇ ਹੀ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਵੱਲੋਂ ਵੀ ਪੁਖਤਾ ਪ੍ਰਬੰਧ ਕਰ ਲਿੱਤੇ ਗਏ ਹਾਂ ਜਿਸ ਦੀ ਜਾਣਕਾਰੀ ਅੰਮ੍ਰਿਤਸਰ ਦੇ ਪੁਲਿਸ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਅਤੇ ਉਹਨਾਂ ਦੀ ਟੀਮ ਵੱਲੋਂ ਸਰਪੰਚੀ ਦੀ ਚੋਣਾਂ ਨੂੰ ਲੈ ਕੇ ਤਿਆਰੀ ਪੂਰੀ ਤਰ੍ਹਾਂ ਨਾਲ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ 133 ਦੇ ਕਰੀਬ ਸੰਵੇਦਦੀਸ਼ੀਲ ਬੂਥ ਹਨ ਜਿੱਥੇ ਉਹਨਾਂ ਵੱਲੋਂ ਪਹਿਲਾਂ ਹੀ ਆਪਣੀ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਤਰਹਾਂ ਦੀ ਅੰਸ਼ਾਂ ਵੀ ਘਟਨਾ ਤੋਂ ਬਚਣ ਵਾਸਤੇ ਹਰ ਇੱਕ ਤਿਆਰੀਆਂ ਕਰ ਲਿੱਤੀਆਂ ਗਈਆਂ ਹਨ।
ਪੂਰੇ ਪੰਜਾਬ ਵਿੱਚ ਹੋ ਰਹੀਆਂ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਇੱਕ ਪਾਸੇ ਸਰਪੰਚ ਅਤੇ ਪੰਚਾਂ ਵੱਲੋਂ ਤਿਆਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਕੁਝ ਦਿਨ ਬਾਅਦ ਹੁਣ ਪੰਜਾਬ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਿਸ ਦਿਹਾਤੀ ਵੱਲੋਂ ਵੀ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਿੱਤੀਆਂ ਗਈਆਂ ਹੈ ਇਸ ਦੀ ਜਾਣਕਾਰੀ ਖੁਦ ਅੰਮ੍ਰਿਤਸਰ ਦੇ ਐਸਐਸਪੀ ਚਰਨਜੀਤ ਸਿੰਘ ਵੱਲੋਂ ਦਿੱਤੀ ਗਈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਨੇ ਦੱਸਿਆ ਕਿ 133 ਦੇ ਕਰੀਬ ਸੰਵੇਦਨਸ਼ੀਲ ਬੂਥ ਹਨ ਅਤੇ ਅਸੀਂ ਉਹਨਾਂ ਨੂੰ ਦੇਖਦੇ ਹੋਏ ਆਪਣੀ ਪੁਲਿਸ ਪ੍ਰਸ਼ਾਸਨ ਦੀ ਟੀਮ ਨੂੰ ਪੁਖਤਾ ਪ੍ਰਬੰਧ ਕਰਨ ਵਾਸਤੇ ਕਹਿ ਦਿੱਤਾ ਗਿਆ ਹੈ ਅਤੇ ਜਿਸ ਦੇ ਧੁਰ ਨੋਮੀਨੇਸ਼ਨ ਫਾਈਲ ਹੋਈਆਂ ਹਨ ਉਸ ਤੋਂ ਬਾਅਦ ਉਹਨਾਂ ਵੱਲੋਂ ਹਰ ਇੱਕ ਡੇਟ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਦੀ ਸਕਿਉਰਟੀ ਵੀ ਕੀਤੀ ਜਾ ਰਹੀ ਹੈ।
ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਸੀਂ ਹਰ ਇੱਕ ਵਿਅਕਤੀ ਦੇ ਨਾਲ ਹਾਂ ਅਤੇ ਜੇਕਰ ਕਿਸੇ ਨੂੰ ਵੀ ਸਾਡੀ ਜਰੂਰਤ ਹੋਵੇ ਤਾਂ ਉਹ ਸਾਡੇ ਪਰਸਨਲ ਕੋਂਟੈਕਟ ਨੰਬਰ ਤੇ ਫੋਨ ਕਰ ਆਪਣੀ ਜਾਣਕਾਰੀ ਦੇ ਸਕਦੇ ਹਨ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਚੋਣਾਂ ਹੋ ਰਹੀਆਂ ਹਨ ਉਹਨਾਂ ਨੂੰ ਲੈ ਕੇ ਇੱਕ ਵਧੀਆ ਮੈਸੇਜ ਜਾਣਾ ਚਾਹੀਦਾ ਹੈ ਜਿਸ ਕਰਕੇ ਅਸੀਂ ਤਿਆਰੀਆਂ ਪੂਰੀਆਂ ਕਰ ਲਿੱਤੀਆਂ ਗਈਆਂ ਹਨ। ਅਤੇ ਗਲਤ ਅੰਸਰਾਂ ਦੇ ਉੱਤੇ ਵੀ ਸਾਡੀ ਪੂਰੀ ਤਰਹਾਂ ਨਾਲ ਨਜ਼ਰ ਹੈ।
ਇੱਥੇ ਦੱਸਣ ਯੋਗ ਹੈ ਕਿ 15 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਸਰਪੰਚੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਕਈ ਜਗ੍ਹਾ ਤੇ ਛੁੱਟ ਫੁੱਟ ਘਟਨਾਵਾਂ ਹੁਣੇ ਹੀ ਸਾਹਮਣੇ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ। ਤੇ ਹੁਣ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕਰਦੇ ਹੋਏ 133 ਸੰਵੇਦਨਸ਼ੀਲ ਪੂਥ ਦੱਸੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਇਤਿਹਾਸ ਉੱਤੇ ਅੰਮ੍ਰਿਤਸਰ ਚ ਹੋਣ ਵਾਲੀਆਂ ਚੋਣਾਂ ਨੂੰ ਵਧੀਆ ਢੰਗ ਨਾਲ ਕਰਵਾਇਆ ਜਾਵੇ ਇਸ ਲਈ ਪੰਜਾਬ ਪੁਲਿਸ ਵਚਨ ਵੱਧ ਹੈ। ਅਤੇ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਕੋਈ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖਿਲਾਫ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।