← ਪਿਛੇ ਪਰਤੋ
ਸ੍ਰੀ ਹਰਿਮੰਦਰ ਸਾਹਿਬ 'ਚ ਬਜ਼ੁਰਗ ਨੇ ਸਰੋਵਰ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਅੰਮ੍ਰਿਤਸਰ : ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ। ਦਰਅਸਲ ਇਕ ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਮੌਜੂਦ ਏ.ਸੀ.ਪੀ ਜਸਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਜ਼ੁਰਗ ਅਜੇ ਕੁਝ ਵੀ ਦੱਸਣ ਦੀ ਹਾਲਤ 'ਚ ਨਹੀਂ ਹੈ, ਜਿਸ ਕਾਰਨ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੇ ਹੋਸ਼ ਆਉਣ ਤੋਂ ਬਾਅਦ ਹੀ ਉਸ ਦਾ ਨਾਂ ਅਤੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ ਸਕੇਗਾ।
Total Responses : 134