← ਪਿਛੇ ਪਰਤੋ
ਜਾਣੋ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਦਾ ਹਾਲ ਚੰਡੀਗੜ੍ਹ : ਗਰਮੀਆਂ ਦਾ ਮੌਸਮ ਬੀਤ ਹੀ ਚੁੱਕਾ ਹੈ ਅਤੇ ਠੰਢ ਸ਼ੁਰੂ ਹੋ ਰਹੀ ਹੈ। ਹਾਲ ਦੀ ਘੜੀ ਸਵੇਰੇ ਅਤੇ ਸ਼ਾਮ ਨੂੰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਹੌਲੀ ਹੌਲੀ ਠੰਢ ਵਧੇਗੀ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਵੇਰੇ ਅਤੇ ਰਾਤ ਨੂੰ ਪਾਰਾ ਡਿੱਗਣ ਕਾਰਨ ਠੰਡ ਵਧ ਰਹੀ ਹੈ। ਇਸ ਦੇ ਨਾਲ ਹੀ ਦੁਪਹਿਰ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 0.1 ਡਿਗਰੀ ਹੇਠਾਂ ਆਇਆ ਹੈ।
Total Responses : 134