ਬਰਨਾਲਾ ਜ਼ਿਮਨੀ ਚੋਣ: ਆਪ ਨੇ ਬਰਨਾਲਾ ਤੋਂ ਹਰਿੰਦਰ ਸਿੰਘ ਨੂੰ ਐਲਾਨਿਆ ਉਮੀਦਵਾਰ
ਕਮਲਜੀਤ ਸੰਧੂ
- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਆਮ ਆਦਮੀ ਪਾਰਟੀ ਦੇ ਵਰਕਰ ਵੱਡਾ ਇਕੱਠ
- ਉਮੀਦਵਾਰ ਹਰਿੰਦਰ ਸਿੰਘ ਦਾ ਕਰਵਾਇਆ ਗਿਆ ਮੂੰਹ ਮਿੱਠਾ
- ਆਮ ਆਦਮੀ ਪਾਰਟੀ ਦੇ ਦੂਜੇ ਧੜੇ ਵੱਲੋਂ ਟਿਕਟ ਦੀ ਦਾਅਵੇਦਾਰੀ ਕਰਨ ਵਾਲੇ ਆਗੂ ਨੂੰ ਦਿੱਤਾ ਜਵਾਬ
- ਕਿਹਾ ਪਾਰਟੀ ਮਿਹਨਤੀ ਵਰਕਰ ਨੂੰ ਹੀ ਦਿੰਦੀ ਹੈ ਵੱਡੀ ਜਿੰਮੇਦਾਰੀ
- ਪੰਜਾਬ ਅੰਦਰ ਹੋਈ ਵਿਕਾਸ ਕਾਰਜਾਂ ਦੇ ਮੁੱਦੇ ਤੇ ਜਿੱਤੀ ਜਾਵੇਗੀ ਬਰਨਾਲਾ ਜਿਮਨੀ ਚੋਣ
ਬਰਨਾਲਾ, 20 ਅਕਤੂਬਰ 2024 - ਪੰਜਾਬ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਵਿਧਾਨ ਸਭਾ ਹਲਕਾ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਪੁਰਾਣੇ ਮਿਹਨਤੀ ਵਰਕਰ ਹਰਿੰਦਰ ਸਿੰਘ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।
ਜਿਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਗੁਰਮੀਤ ਸਿੰਘ ਮੀਤ ਹੇਰ ਦੇ ਬਰਨਾਲਾ ਘਰ ਵਿੱਚ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਵਰਕਰਾਂ ਦਾ ਇਕੱਠ ਦੇਖਣ ਨੂੰ ਮਿਲਿਆ। ਜਿੱਥੇ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਦਾ ਸਵਾਗਤ ਕਰਦਿਆਂ ਹੋਇਆਂ ਮੂੰਹ ਵੀ ਮਿੱਠਾ ਕਰਵਾਇਆ ਗਿਆ।
ਬਰਨਾਲਾ ਜਿਮਨੀ ਚੋਣ ਤੇ ਬੋਲਦਿਆਂ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਹਰਿੰਦਰ ਸਿੰਘ ਦੇ ਹੱਕ ਵਿੱਚ ਬੋਲਦਿਆਂ ਉਹਨਾਂ ਕਿਹਾ ਕਿ ਹਰਿੰਦਰ ਸਿੰਘ ਇੱਕ ਪੜਿਆ ਲਿਖਿਆ ਅਤੇ ਮਿਹਨਤੀ ਪਾਰਟੀ ਵਰਕਰ ਹੈ। ਜਿਸ ਨੇ ਬਾਕੀ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਵਿੱਚ ਬਹੁਤ ਮਿਹਨਤ ਕੀਤੀ ਹੈ।
ਜਿਸ ਨੂੰ ਪਾਰਟੀ ਵੱਲੋਂ ਅੱਜ ਵੱਡੀ ਜਿੰਮੇਵਾਰੀ ਦੇ ਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਬਰਨਾਲਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੀ ਵਿਕਾਸ ਕਾਰਜਾਂ ਤਹਿਤ ਇਹ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।
ਉਹਨਾਂ ਸਪਸ਼ਟ ਕਹਿ ਦਿੱਤਾ ਕਿ ਆਮ ਆਦਮੀ ਪਾਰਟੀ ਦੇ ਬਰਨਾਲਾ ਸੀਟ ਤੋਂ ਉਮੀਦਵਾਰ ਹਰਿੰਦਰ ਸਿੰਘ ਨਾਲ ਉਹਨਾਂ ਦੀ ਕੋਈ ਵੀ ਰਿਸ਼ਤੇਦਾਰੀ ਨਹੀਂ ਹੈ ।
ਆਮ ਆਦਮੀ ਪਾਰਟੀ ਦੇ ਚਲਦੇ ਘੱਟ ਹ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਦਾਵੇਦਾਰ ਗੁਰਦੀਪ ਸਿੰਘ ਬਾਠ ਤੇ ਬੋਲਦੇ ਕਿਹਾ ਕਿ ਗੁਰਦੀਪ ਸਿੰਘ ਬਾਠ ਨੂੰ ਜਿਲਾ ਬਰਨਾਲਾ ਸਮੇਤ ਹੋਰ ਕਈ ਵੱਡੀਆਂ ਜਿੰਮੇਦਾਰੀਆਂ ਪਾਰਟੀ ਵੱਲੋਂ ਦਿੱਤੀਆਂ ਗਈਆਂ ਹਨ।
ਜੇਕਰ ਕੋਈ ਵੀ ਆਮ ਆਦਮੀ ਪਾਰਟੀ ਦਾ ਉਮੀਦਵਾਰ ਟਿਕਟ ਦੀ ਦਾਵੇਦਾਰੀ ਕਰਦਾ ਹੈ ਤਾਂ ਉਹ ਆਪਣਾ ਨਿਜ ਫੈਸਲਾ ਹੈ ਪਰ ਪਾਰਟੀ ਇੱਕ ਜੁੱਟ ਹੈ ਜੋ ਬੰਦ ਹੋ ਗਈ ਵਿਧਾਨ ਸਭਾ ਹਲਕਾ ਬਰਨਾਲਾ ਦੀ ਸੀਟ ਮੇਰੇ ਕਰਕੇ ਵੱਡੇ ਪੱਧਰ ਤੇ ਜਿੱਤ ਪ੍ਰਾਪਤ ਕਰੇਗੀ।
ਉਹਨਾਂ ਕਿਹਾ ਕਿ ਪੰਜਾਬ ਸਮੇਤ ਬਰਨਾਲਾ ਅੰਦਰ ਵਿਕਾਸ ਕਾਰਜਾਂ ਤਹਿਤ ਬਰਨਾਲਾ ਜ਼ਿਲ੍ਹੇ ਦੇ ਲੋਕ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਜਿਸ ਕਾਰਨ ਪਿਛਲੀਆਂ ਕਈ ਚੋਣਾਂ ਵਿੱਚ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਜਿਤਾ ਕੇ ਵੱਡਾ ਫੈਸਲਾ ਹੈ।
ਇਸ ਮੌਕੇ ਬਰਨਾਲਾ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਕਿਹਾ ਕਿ ਜੋ ਵੀ ਜਿੰਮੇਦਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਸੀਟ ਜਿੱਤ ਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਲੋਕਾਂ ਦਾ ਵਿਕਾਸ ਕਾਰਜ ਕਰਨਗੇ।