ਵੱਡੀ ਖ਼ਬਰ: ਅਕਾਲੀ ਦਲ ਦੇ ਵਫਦ ਵੱਲੋਂ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ, ਜਿਮਨੀ ਚੋਣਾਂ ਬਾਰੇ ਵੀ ਕੀਤੀ ਚਰਚਾ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 22 ਅਕਤੂਬਰ 2024-ਅਕਾਲੀ ਦਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕੀਤੀ ਗਈ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਜਿਮਨੀ ਚੋਣਾਂ ਦੇ ਸੰਦਰਭ ਵਿੱਚ ਮਹੱਤਵਪੂਰਨ ਗੱਲਾਂ ਹੋਈਆਂ। ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਲੀਡਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਕਈ ਅਹਿਮ ਮਸਲਿਆਂ ਤੇ ਚਰਚਾ ਹੋਈ ਅਤੇ ਜਿਮਨੀ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਚੋਣ ਲੜਨ ਲਈ ਇਜਾਜ਼ਤ ਮੰਗਣ ਦੇ ਵਾਸਤੇ ਵੀ ਜਥੇਦਾਰ ਨਾਲ ਗੱਲਬਾਤ ਕੀਤੀ ਗਈ।