ਹਰਿਆਣਾ: ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, DA 'ਚ 3% ਵਾਧਾ
ਰਵੀ ਜੱਖੂ
ਚੰਡੀਗੜ੍ਹ, 23 ਅਕਤੂਬਰ 2024- ਹਰਿਆਣਾ ਸਰਕਾਰ ਨੇ ਦੀਵਾਲੀ ਦੇ ਮੌਕੇ 'ਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3% ਵਾਧੇ ਦਾ ਐਲਾਨ ਕੀਤਾ ਹੈ। ਹੁਣ ਮੁਲਾਜ਼ਮਾਂ ਨੂੰ 50% ਦੀ ਬਜਾਏ 53% ਮਹਿੰਗਾਈ ਭੱਤਾ ਮਿਲੇਗਾ। ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।