← ਪਿਛੇ ਪਰਤੋ
ਅੰਮ੍ਰਿਤਸਰ : ਗੈਂਗਸਟਰ ਅਤੇ ਪੁਲਿਸ ਵਿਚਾਲੇ ਦੇਰ ਰਾਤ ਚੱਲੀ ਗੋਲੀ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 24 ਅਕਤੂਬਰ 2024 : ਅੰਮ੍ਰਿਤਸਰ ਜਿੱਥੇ ਕਿ ਕੁਝ ਗੈਂਗਸਟਰਾਂ ਵੱਲੋਂ ਪੁਲਿਸ ਪਾਰਟੀ ਦੇ ਉੱਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ। ਜਿਸ ਦੌਰਾਨ ਇੱਕ ਗੈਂਗਸਟਰ ਦੇ ਪੈਰ ਚ ਗੋਲੀ ਲੱਗੀ ਅਤੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਇਹਨਾਂ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਤ ਮਾਮਲੇ ਦਰਜ ਹਨ ਅਤੇ ਇਹਨਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਹੀ ਸਾਡੇ ਵੱਲੋਂ ਇੱਥੇ ਨਾਕੇਬੰਦੀ ਕੀਤੀ ਗਈ ਸੀ।
Total Responses : 149