ਸੀਨੀਅਰ ਅਕਾਲੀ ਆਗੂ ਸੋਹਣ ਸਿੰਘ ਠੰਢਲ ਭਾਜਪਾ ’ਚ ਹੋਏ ਸ਼ਾਮਲ
ਚੰਡੀਗੜ੍ਹ, 24 ਅਕਤੂਬਰ, 2024: ਸੀਨੀਅਰ ਅਕਾਲੀ ਆਗੂ ਸੋਹਣ ਸਿੰਘ ਠੰਢਲ ਦੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਉਹਨਾਂ ਦੇ ਬੇਟੇ ਨੇ ਪੁਸ਼ਟੀ ਕੀਤੀ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਚਰਚਾ ਹੈ ਕਿ ਉਹਨਾਂ ਨੂੰ ਭਾਜਪਾ ਵੱਲੋਂ ਚੱਬੇਵਾਲ ਤੋਂ ਉਮੀਦਵਾਰ ਬਣਾਇਆ ਜਾਵੇਗਾ ਤੇ ਨਾਲ ਹੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਵਾਈਸ ਚੇਅਰਮੈਨ ਵੀ ਨਿਯੁਕਤ ਕੀਤਾ ਜਾਵੇਗਾ।