ਡੇਰਾ ਬਾਬਾ ਨਾਨਕ: ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਰੋਡ ਸ਼ੋ ਨੇ ਉਡਾਏ ਵਿਰੋਧੀ ਪਾਰਟੀਆਂ ਦੇ ਤੋਤੇ: ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 26 ਅਕਤੂਬਰ 2024- ਅੱਜ ਬੀਬੀ ਜਤਿੰਦਰ ਕੌਰ ਰੰਧਾਵਾ ਕਾਂਗਰਸੀ ਉਮੀਦਵਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਵੱਲੋਂ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋ ਕਿ ਆਸ਼ੀਰਵਾਦ ਪ੍ਰਾਪਤ ਕੀਤਾ ਜਿਉਂ ਹੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਮਹਾਰਾਜਾ ਰਣਜੀਤ ਸਿੰਘ ਜੀ ਚੌਕ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਤਾਂ ਉਥੇ ਮੌਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਨਾਰੀ ਸ਼ਕਤੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿਚੋਂ ਪਹੁੰਚੇ ਕਾਂਗਰਸੀ ਵਰਕਰਾਂ ਨੇ ਫੁੱਲਾ ਦੀ ਵਰਖਾ ਕਰਕੇ ਉਹਨਾਂ ਦਾ ਸਵਾਗਤ ਕੀਤਾ।
ਐਸ ਡੀ ਐਮ, ਡੇਰਾ ਬਾਬਾ ਨਾਨਕ ਕਮ ਵਧੀਕ ਜਿਲਾ ਮੈਜਿਸਟਰੇਟ ਦੇ ਦਫ਼ਤਰ ਨੂੰ ਜਾਂਦਿਆਂ ਕੱਢੇ ਗਏ ਰੋਡ ਸ਼ੋ ਦੌਰਾਨ ਭਾਰੀ ਗਿਣਤੀ ਵਿੱਚ ਬੀਬੀਆਂ ਅਤੇ ਆਪ ਮੁਹਾਰੇ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਇਹਨਾਂ ਜ਼ਬਰਦਸਤ ਸੀ ਕਿ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਤੇ ਲੱਗੇ ਜਾਮ ਨੂੰ ਖੁਲਵਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਭਾਰੀ ਮੁਸੱਕਤ ਕਰਨੀ ਪਈ ਰੋਡ ਸ਼ੋ ਵਿੱਚ ਤਿੱਲ ਸੁਟਣ ਦੀ ਥਾਂ ਨਹੀਂ ਸੀ ਜ਼ਬਰਦਸਤ ਰੋਡ ਸੋਅ ਨੇ ਵਿਰੋਧੀ ਪਾਰਟੀਆਂ ਦੇ ਤੋਤੇ ਉਡਾ ਕਿ ਰੱਖ ਦਿਤੇ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਨਾਰੀ ਸ਼ਕਤੀ ਨੂੰ ਇਕ ਹਜ਼ਾਰ ਰੁਪਏ ਦੇਣ ਦੀ ਜੋ ਗਾਰੰਟੀ ਆਪ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨੇ ਦਿੱਤੀ ਸੀ ਉਹ ਢਾਈ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੀ ਨਹੀਂ ਹੋਈ।
ਇਸ ਮੌਕੇ ਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕਿ ਸਫਲ ਬਣਾਉਣ ਤੇ ਸਭ ਤੋਂ ਪਹਿਲਾਂ ਉਹ ਪੰਜਾਬ ਦੀ ਵਿਧਾਨ ਸਭਾ ਵਿੱਚ ਬੀਬੀਆਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਮੁੱਦਾ ਬੜੇ ਜ਼ੋਰਦਾਰ ਢੰਗ ਨਾਲ ਉਠਾਉਣਗੇ ਤੇ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੀਬੀਆਂ ਨੂੰ ਦਿਵਾ ਕੇ ਹੀ ਦਮ ਲੈਣਗੇ ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਮੰਡੀਆ ਵਿੱਚ ਖਰੀਦ ਸਮੇਂ ਸਿਰ ਨਾ ਕਰਕੇ ਅਤੇ ਝੋਨੇ ਦਾ ਤਹਿ ਕੀਤਾ ਗਿਆ ਘੱਟੋ ਘੱਟ ਸਮਰਥਨ ਮੁੱਲ ਨਾ ਦੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਭਰਾਵਾਂ ਦੀ ਸ਼ਰੇਆਮ ਲੁੱਟ ਕਰ ਰਹੀ ਹੈ ਇਸ ਲੁੱਟ ਦਾ ਮੂੰਹ ਤੌਰ ਜਵਾਬ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰ ਤੇਰਾਂ ਨਵੰਬਰ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਦੇ ਉਮੀਦਵਾਰ ਨੂੰ ਦੇਣਗੇ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।