ਫਾਜ਼ਿਲਕਾ: ਬੀਤੇ ਦਿਨ ਤੱਕ ਪਹੁੰਚੀ 109412 ਮੀਟ੍ਰਿਕ ਟਨ ਫਸਲ 'ਚੋਂ 106466 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ
48 ਘੰਟੇ ਪਹਿਲਾਂ ਖਰੀਦ ਫਸਲ ਤੋਂ ਵਧੇਰੇ ਦੀ ਅਦਾਇਗੀ ਕਿਸਾਨਾਂ ਨੁੰ ਕੀਤੀ
ਫਾਜ਼ਿਲਕਾ, 26 ਅਕਤੂਬਰ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 109412 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 106466 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਵਿਚ 10361 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ, 11523 ਮੀਟ੍ਰਿਨ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 189.13 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਜੋ ਕਿ ਨਿਰਧਾਰਤ ਸਮੇਂ ਤੋਂ ਪਹਿਲਾਂ 196.73 ਕਰੋੜ ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਸਮੂਹ ਖਰੀਦ ਏਜੰਸੀਆਂ ਨੂੰ ਫਸਲ ਦੀ ਨਾਲੋ—ਨਾਲ ਖਰੀਦ ਕਰਨ, ਨਿਰਧਾਰਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਹੋਰ ਤੇਜੀ ਲਿਆਉਣ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਵੀ 48 ਘੰਟਿਆਂ ਦੇ ਅੰਦਰ—ਅੰਦਰ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੁੰ ਵੀ ਅਪੀਲ ਕੀਤੀ ਕਿ ਉਹ ਜਲਦੀ ਨਾ ਕਰਨ, ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜ਼ੋ ਉਨ੍ਹਾਂ ਨੂੰ ਮੰਡੀ ਵਿਖੇ ਰੁਕਣਾ ਨਾ ਪਵੇ, ਫਸਲ ਦੀ ਨਾਲੋ—ਨਾਲ ਖਰੀਦ ਹੋਵੇ ਤੇ ਕਿਸਾਨ ਵੀਰਾਂ ਨੂੰ ਸਮੇਂ ਸਿਰ ਵਿਹਲਾ ਕੀਤਾ ਜਾ ਸਕੇ।