ਕਿਸਾਨ ਆਗੂ ਨੇ ਪੁਲਿਸ ਤੇ ਗਿਰਫਤਾਰ ਕਰਨ ਦੀ ਕੋਸ਼ਿਸ਼ ਕਰਨ ਦਾ ਲਾਇਆ ਦੋਸ਼,
ਪੁਲਿਸ ਅਧਿਕਾਰੀਆਂ ਨੇ ਦੋਸ਼ ਨਕਾਰਦਿਆਂ ਕਿਹਾ ,ਜੇ ਕਿਸਾਨ ਮੁੱਖ ਮੰਤਰੀ ਨੂੰ ਸ਼ਾਂਤਮਈ ਢੰਗ ਨਾਲ ਦੇਣਾ ਚਾਹੁੰਦੇ ਹਨ ਮੰਗ ਪੱਤਰ ਤਾਂ ਆਪ ਮਿਲਾਵਾਂਗੇ ਮੁੱਖ ਮੰਤਰੀ ਨਾਲ
ਰੋਹਿਤ ਗੁਪਤਾ
ਰੋਹਿਤ ਗੁਪਤਾ
ਗੁਰਦਾਸਪੁਰ 26 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਕੱਲ ਜਿਮਨੀ ਚੌਣਾਂ ਨੂੰ ਲੈ ਕੇ ਰਾਜਨੀਤਿਕ ਫੇਰੀ ਤੋਂ ਪਹਿਲਾਂ ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਜ਼ਿਲ੍ਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪੁਲਿਸ ਤੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ ਪਰ ਪੁਲੀਸ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ।ਪੁਲਿਸ ਅਧਿਕਾਰੀਆਂ ਨੇ ਇਹਨਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜੇਕਰ ਕਿਸਾਨ ਸ਼ਾਂਤ ਮਈ ਢੰਗ ਨਾਲ ਮੁੱਖ ਮੰਤਰੀ ਤੱਕ ਆਪਣਾ ਮੰਗ ਪੱਤਰ ਪਹੁੰਚਾਣਾ ਚਾਹੁੰਦੇ ਹਨ ਤਾਂ ਉਹ ਕਿਸਾਨਾਂ ਦੀ ਮੁਲਾਕਾਤ ਮੁੱਖ ਮੰਤਰੀ ਨਾਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ ਇਹ ਦੋਸ਼ ਭੋਜ ਰਾਜ ਤੋਂ ਇਲਾਵਾ ਕਿਸੇ ਵੀ ਹੋਰ ਕਿਸਾਨ ਆਗੂ ਜਾਂ ਜਥੇਬੰਦੀ ਵੱਲੋਂ ਨਹੀਂ ਲਗਾਏ ਗਏ ਹਨ।
ਭੋਜਰਾਜ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਉਹਨਾਂ ਨੂੰ ਘਰੋਂ ਚੁੱਕਣ ਵਾਸਤੇ ਛਾਪੇਮਾਰੀ ਕਰ ਰਹੀ ਹੈ । ਸਰਕਾਰ ਵੱਲੋਂ ਮੰਡੀਆਂ ਚੋਂ ਫਸਲਾਂ ਨੂੰ ਚੁੱਕਣ ਵਾਸਤੇ ਆਪਣੀ ਜਿੰਮੇਵਾਰੀ ਨਹੀਂ ਨਿਭਾਈ ਪਰ ਜਦੋਂ ਹੁਣ ਜੇਕਰ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਹਮਖਿਆਲੀ ਜਥੇਬੰਦੀਆਂ ਦੇ ਨਾਲ ਮਿਲ ਕੇ ਕੱਲ 27 ਅਕਤੂਬਰ ਨੂੰ ਸਨ ਸਟਾਰ ਪਲੈਸ ਮਸਤਕੋਟ, ਕਲਾਨੌਰ ਦੇ ਨੇੜੇ ਚੋਣ ਰੈਲੀ ਕਰਨ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਾਬਤ ਸਵਾਲ ਪੁੱਛਣ ਦਾ ਪ੍ਰੋਗਰਾਮ ਉਲੀਕਿਆ ਹੈ ਤਾਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਵਾਸਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਦੇ ਘਰਾਂ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਦਾਣਾ ਮੰਡੀ ਕਲਾਨੌਰ ਅਤੇ ਦਾਣਾ ਮੰਡੀ ਵਡਾਲਾ ਬਾਂਗਰ ਵਿਖੇ ਠੀਕ 11 ਵਜੇ ਇਕੱਤਰ ਹੋਵੋ ਤਾਂ ਜੋ ਅੱਗੇ ਦੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ।
ਦੂਜੇ ਪਾਸੇ ਜਦੋਂ ਇਸ ਬਾਰੇ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਸਾਨ ਆਗੂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਦੇ ਉੱਚੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਕਿਸਾਨ ਜਾਂ ਜਥੇਬੰਦੀ ਮੁੱਖ ਮੰਤਰੀ ਤੱਕ ਸ਼ਾਂਤਮਈ ਤਰੀਕੇ ਨਾਲ ਆਪਣਾ ਮੰਗ ਪੱਤਰ ਪਹੁੰਚਾਣਾ ਚਾਹੁੰਦੀ ਹੈ ਤਾਂ ਪੁਲਿਸ ਦੇ ਉੱਚ ਅਧਿਕਾਰੀ ਉਹਨਾਂ ਦੇ ਨਾਲ ਹੋ ਕੇ ਉਹਨਾਂ ਦੀ ਮੁਲਾਕਾਤ ਮੁੱਖ ਮੰਤਰੀ ਨਾਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।