ਚੰਡੀਗੜ੍ਹ 'ਚ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ਵਿਚ, ਲੱਥੀ ਪੱਗ, ਜ਼ਖ਼ਮੀ ਹੋਏ, ਪੁਲਿਸ ਨੇ ਲਾਠੀਚਾਰਜ ਵੀ ਕੀਤਾ
ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪੁਲਿਸ ਨੇ ਪੰਜਾਬ ਦੇ ਕਈ ਮੰਤਰੀਆਂ ਉਤੇ ਲਾਠੀਚਾਰ ਵੀ ਕੀਤਾ ਅਤੇ ਮੰਤਰੀਆਂ ਸਣੇ ਕਈ ਜਣੇ ਜ਼ਖ਼ਮੀ ਵੀ ਹੋਏ।
ਪਰ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਨਾਲ ਹੀ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਨੇ ਬੱਸਾਂ ਮੰਗਵਾ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਦੀ ਅਗਵਾਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਜ਼ਖਮੀ ਹੋ ਗਏ ਹਨ। ਉਸ ਨੂੰ ਵੀ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।