ਡੇਰਾ ਬਾਬਾ ਨਾਨਕ : 22 ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ : ਕਿਸ਼ਨ ਚੰਦਰ
ਡੇਰਾ ਬਾਬਾ ਨਾਨਕ : ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਲੇਚੱਕ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜੱਦ ਪਿੰਡ ਸਾਲੇਚੱਕ ਦੇ 22 ਪਰਿਵਾਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਸੁਹਿਰਦ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ।
ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਜਗਦੇਵ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਕਾਰੂ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਮੈਂਬਰ ਪੰਚਾਇਤ ਮਾਸਟਰ ਕੁਲਵੰਤ ਸਿੰਘ,ਮੇਹਰ ਲਾਲ,ਮਹਾਤਮਾ ਰਾਮ,ਮਨੋਹਰ ਮਸੀਹ,ਮੰਗਾ ਮਸੀਹ,ਫਾਰਸੀ ਮਸੀਹ, ਮੋਨੂੰ ਮਸੀਹ, ਸੰਦੀਪ ਸਿੰਘ,ਮੇਜਰ ਮਸੀਹ, ਰਿੰਕੂ ਮਸੀਹ,ਪ੍ਰਿਸ ਮਸੀਹ,ਚੰਨਾ ਮਸੀਹ,ਅਜੇ ਕੁਮਾਰ,ਗੋਲਡੀ ਮਸੀਹ,ਹਲੂਕ ਮਸੀਹ ਸੰਨੀ ਮਸੀਹ ਆਦਿ ਲੋਕ ਹਾਜ਼ਰ ਸਨ ਇਹਨਾਂ ਸਭ ਪਰਿਵਾਰਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹਨਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ।
ਇਸ ਦੇ ਨਾਲ ਹੀ ਹਲਕੇ ਦੇ ਪਿੰਡ ਦੂਲਾਨੰਗਲ ਵਿੱਚ ਉਸ ਵੇਲੇ ਭਰਭੂਰ ਸਾਥ ਮਿਲਿਆ ਜਦੋਂ ਪਿੰਡ ਦੂਲਾਨੰਗਲ ਤੋਂ 2022 ਦੇ ਬੂਥ ਇੰਚਾਰਜ ਸਰਦਾਰ ਸੁਖਵਿੰਦਰ ਸਿੰਘ ਪ੍ਰਧਾਨ ਜੀ ਤੇ ਉਹਨਾਂ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਜੀ ਤੇ ਉਨ੍ਹਾਂ ਦੇ ਪਰਿਵਾਰ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਹਾਰਦਿਕ ਸਵਾਗਤ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਨੇ ਦਿੱਤੀ।