ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ 'ਚ 1 ਲੱਖ 48 ਹਜ਼ਾਰ 976 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, ਵੱਖ-ਵੱਖ ਖਰੀਦ ਏਜੰਸੀਆਂ ਨੇ 1 ਲੱਖ 48 ਹਜ਼ਾਰ 403 ਖਰੀਦਿਆਂ
ਰੂਪਨਗਰ, 4 ਨਵੰਬਰ 2024: ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਅੱਜ ਤੱਕ 1 ਲੱਖ 48 ਹਜ਼ਾਰ 97 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1 ਲੱਖ 48 ਹਜ਼ਾਰ 403 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ, ਜਿਸ ਦੇ ਬਦਲੇ ਕਿਸਾਨਾਂ ਨੂੰ 319.72 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਲਿਫਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 31 ਹਜਾਰ 570 ਮੀਟ੍ਰਿਕ ਟਨ, ਮਾਰਕਫੈਡ ਨੇ 14 ਹਜਾਰ 486 ਮੀਟ੍ਰਿਕ ਟਨ, ਪਨਸਪ ਨੇ 16 ਹਜਾਰ 983 ਮੀਟ੍ਰਿਕ ਟਨ, ਵੇਅਰ ਹਾਊਸ ਨੇ 10 ਹਜਾਰ 216 ਮੀਟ੍ਰਿਕ ਟਨ ਤੇ ਐਫਸੀਆਈ ਨੇ 4 ਹਜਾਰ 804 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।