ਮਹਾਨ ਕੀਰਤਨ ਦਰਬਾਰ ਦੌਰਾਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ ਸੰਗਤਾਂ
*ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਵਲੋਂ ਜਾਰੀ ਕੀਤਾ ਗਿਆ ਸੁਸਾਇਟੀ ਵਲੋ ਤਿਆਰ ਸੋਵੀਨਾਰ।*
*ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਗੁਰਮਤਿ ਦੇ ਪ੍ਰਚਾਰ ਅਤੇ ਸਮਾਜ ਸੇਵਾ ਹਿਤ ਕਰ ਰਹੀ ਹੈ ਸ਼ਲਾਘਾਯੋਗ ਉਪਰਾਲੇ: ਗਿਆਨੀ ਹਘਵੀਰ ਸਿੰਘ*
ਪ੍ਰਮੋਦ ਭਾਰਤੀ
ਨਵਾਂਸ਼ਹਿਰ, 5 ਨਵੰਬਰ ,2024 : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਜੇ.ਐਸ.ਐਫ.ਐਚ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਗੁਰੂ ਅੰਗਦ ਨਗਰ ਤੋਂ ਸਜੀ ਹੋਈ ਪਾਲਕੀ ’ਚ ਨਗਰ ਕੀਰਤਨ ਦੇ ਰੂਪ ’ਚ ਪੰਡਾਲ ’ਚ ਲਿਆਂਦੇ ਗਏ। ਗੁਰੂ ਕੀਆਂ ਲਾਡਲੀਆਂ ਫੌਜਾਂ, ਗਤਕਾ ਪਾਰਟੀਆਂ, ਕੀਰਤਨ ਜੱਥਿਆਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਲ ਸਨ। ਸਮਾਗਮ ਦੀ ਅਰੰਭਤਾ ਭਾਈ ਜਸਪਾਲ ਸਿੰਘ ਵਲੋਂ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਭਾਈ ਜੋਗਾ ਸਿੰਘ ਢਾਹਾਂ ਵਾਲਿਆਂ ਅਤੇ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੰਥ ਪ੍ਰਸਿੱਧ ਕਥਾਵਾਚਕ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਪੰਥ ਪ੍ਰਸਿੱਧ ਸ਼ਖਸ਼ਤੀਆਂ ਜਿਨ੍ਹਾਂ ’ਚ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇ. ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ, ਗਿ. ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਅਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਅਤੇ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਲਾਲ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪੰਜ ਪਿਆਰਿਆਂ ਸਮੇਤ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ, ਭਾਈ ਸਰਬਜੀਤ ਸਿੰਘ, ਗਿਆਨੀ ਰਣਜੀਤ ਸਿੰਘ, ਭਾਈ ਚਮਨਜੀਤ ਸਿੰਘ ਜੀ ਲਾਲ ਅਤੇ ਗੁਰਬਖਸ਼ ਸਿੰਘ ਖਾਲਸਾ ਅਤੇ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਸੁਸਾਇਟੀ ਦੁਆਰਾ ਤਿਆਰ ਸੋਵੀਨਾਰ ਜਾਰੀ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਨੇ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਅਤੇ ਜੀਵਨ ਇਤਿਹਾਸ ਵਿਚੋਂ ਪ੍ਰਮਾਣ ਦਿੰਦੇ ਹੋਏ ਉਨ੍ਹਾਂ ਕੁਰੀਤੀਆਂ ਦਾ ਜਿਕਰ ਕੀਤਾ ਜਿਨ੍ਹਾਂ ਨੇ ਸਮਾਜ ’ਚ ਜਾਤ ਪਾਤ, ਊਚ ਨੀਚ, ਵਹਿਮ ਭਰਮ, ਕਰਮ ਕਾਂਡ ਅਤੇ ਭੇਦ ਭਾਵ ਦੇ ਅਧਾਰ ਵੰਡੀਆਂ ਪਾਈਆਂ ਹੋਈਆਂ ਸਨ। ਗੁਰੂ ਨਾਨਕ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਸੱਚੀ ਸੁੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਨਾਲ-ਨਾਲ ਪ੍ਰਸਪਰ ਪਿਆਰ ਅਤੇ ਸਰਵ ਸਾਂਝੀ ਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 6 ਨਵੰਬਰ ਨੂੰ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਵੱਧ ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਦੇ ਗੁਰੂ ਵਾਲੇ ਬਣਨ । ਉਨ੍ਹਾਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲੇ ਜਿਵੇਂ ਹਰੇਕ ਮਹੀਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਦੀਦਾਰ ਕਰਵਾਉਣੇ, ਡਿਸਪੈਂਸਰੀ, ਲੈਬੋਰੇਟਰੀ, ਕੋਚਿੰਗ ਸੈਂਟਰ, ਸੁਵਿਧਾ ਕੇਂਦਰ ਅਤੇ ਚੌਗਿਰਦੇ ਦੀ ਖੁਸ਼ਹਾਲੀ ਲਈ ਮਿੰਨੀ ਜੰਗਲ ਲਗਾਉਣ ਕੇ ਅਤੇ ਲੋੜਵੰਦ ਬੱਚਿਆਂ ਨੂੰ ਸਕੂਲੀ ਫੀਸਾਂ ਅਤੇ ਬੀਬੀਆਂ ਨੂੰ ਸਿਲਾਈ ਮਿਸ਼ਨ ਆਦਿਕ ਸਹੂਲਤਾਂ ਆਦਿਕ ਗੁਰਮਤਿ ਅਤੇ ਸਮਾਜ ਹਿਤ ਦੇ ਵਡੇਰੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲਿਆਂ ਦੇ ਜਥੇ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਇਨ੍ਹਾਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਅਤੇ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਬਹੁਤ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਸਮੁੱਚੀਆਂ ਸੰਗਤਾਂ ਨੂੰ ਆਉਣ ਵਾਲੇ ਦੋ ਦਿਨਾਂ ’ਚ ਵੱਧ ਚੜ੍ਹ ਕੇ ਇਨ੍ਹਾਂ ਸਮਾਗਮਾਂ ’ਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਡਾ: ਹਨਵੰਤ ਸਿੰਘ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ 6 ਨਵੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ ਅਤੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਮਿਤੀ 10 ਨਵੰਬਰ ਨੂੰ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ ਅਤੇ ਕੇਅਰ ਸੈਂਟਰ ਵਿਖੇ ਲਗਾਇਆ ਜਾਵੇਗਾ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਚੇਅਰਮੈਨ ਗੁਰੂ ਨਾਨਕ ਮਿਸ਼ਨ ਮੈਡੀਕਲ ਸੈਂਟਰ ਅਤੇ ਐਜੂਕੇਸ਼ਨਲ ਟ੍ਰਸਟ ਢਾਹਾਂ, ਪ੍ਰਸਿੱਧ ਸਮਾਜ ਸੇਵੀ ਹਰਦੇਵ ਸਿੰਘ ਕਾਹਮਾ, ਅਜੀਤ ਸਿੰਘ ਸਿਆਣ ਐਡਵੋਕੇਟ, ਮਦਨ ਗੋਪਾਲ ਐਡਵੋਕੇਟ, ਸਮਾਜ ਸੇਵੀ ਗੁਰਚਰਨ ਅਰੋੜਾ, ਸਤਨਾਮ ਸਿੰਘ ਲਾਦੀਆਂ, ਦੀਦਾਰ ਸਿੰਘ ਸੇਵਾਮੁਕਤ ਡੀ ਐੱਸ ਪੀ, ਬਲਵੰਤ ਸਿੰਘ ਸੋਇਤਾ, ਉੱਤਮ ਸਿੰਘ ਸੇਠੀ, ਦਿਲਬਾਗ ਸਿੰਘ ਰਾਹੋਂ, ਤੇਜਪਾਲ ਸਿੰਘ ਭਾਈ ਘਨੱਈਆ ਜੀ ਸੇਵਕ ਜੱਥਾ, ਤਰਲੋਚਨ ਸਿੰਘ ਖਟਕੜ ਕਲਾਂ, ਸੁੱਚਾ ਸਿੰਘ ਬਰਨਾਲਾ, ਹਰਦੀਪ ਸਿੰਘ ਦੁਪਾਲਪੁਰ, ਸੁਖਵਿੰਦਰ ਸਿੰਘ ਗੋਬਿੰਦਪੁਰ ਨਰਿੰਦਰ ਸਿੰਘ ਭਾਰਟਾ ਤਰਲੋਚਨ ਸਿੰਘ ਰਾਹੋ, ਦਿਲਬਾਗ ਸਿੰਘ ਰਾਹੋ, ਕੁਲਜਿੰਦਰਜੀਤ ਸਿੰਘ ਸੋਢੀ, ਰਛਪਾਲ ਸਿੰਘ ਜੱਬੋਵਾਲ, ਪਰਵਿੰਦਰ ਸਿੰਘ ਸੁੱਧਾ ਮਾਜਰਾ, ਦਿਲਬਾਗ ਸਿੰਘ ਬਾਗੀ, ਅਮਰਜੀਤ ਸਿੰਘ ਜੀਂਦੋਵਾਲ, ਜਸਪਾਲ ਸਿੰਘ ਜਾਡਲੀ,ਤਰੁਨਜੀਤ ਸਿੰਘ ਥਾਂਦੀ, ਗੁਰਸਿਮਰਪ੍ਰੀਤ ਸਿੰਘ ਭੁਜੰਗ ਖਾਲਸਾ, ਮੱਖਣ ਸਿੰਘ ਸੁੱਧਾ ਮਾਜਰਾ, ਤਲਵੀਰ ਸਿੰਘ ਸ਼ੁਭ ਕਰਮਨ, ਹਰਜਿੰਦਰ ਸਿੰਘ ਮੰਡਿਆਣੀ ਜਸਵਿੰਦਰ ਸਿੰਘ ਸੈਣੀ, ਨਰਿੰਦਰ ਸਿੰਘ ਭਾਰਟਾ, ਜਗਦੀਪ ਸਿੰਘ ਕੈਸ਼ੀਅਰ, ਜਗਜੀਤ ਸਿੰਘ ਜਨਰਲ ਸਕੱਤਰ, ਪਰਮਿੰਦਰ ਸਿੰਘ, ਜਗਤਾਰ ਸਿੰਘ ਮਹਿੰਦੀਪੁਰ, ਕਰਮਜੀਤ ਸਿੰਘ ਸੋਢੀ, ਸਤਵੀਰ ਸਿੰਘ ਗੋਨੀ, ਸੁਖਵੰਤ ਸਿੰਘ ਚੱਕਸਿੰਘਾ, ਮਨਜੀਤ ਸਿੰਘ ਰਾਹੋਂ, ਹਰਜਿੰਦਰ ਸਿੰਘ ਅਟਾਰੀ, ਕੁਲਵਿੰਦਰ ਸਿੰਘ ਭੀਣ, ਰਵਨੀਕ ਸਿੰਘ ਹਰਦੀਪ ਸਿੰਘ ਗੜਪਦਾਲਾ ਗੋਪਾਲ ਸਿੰਘ ਰੱਕੜ ਢਾਹਾਂ ਜਗਜੀਤ ਸਿੰਘ ਗਰਚਾ, ਪਰਮਜੀਤ ਸਿੰਘ ਮੂਸਾਪੁਰ, ਇੰਦਰਜੀਤ ਸ਼ਰਮਾ,ਬਖਸ਼ੀਸ਼ ਸਿੰਘ, ਗੁਰਚਰਨ ਸਿੰਘ ਪਾਬਲਾ, ਗਿਆਨ ਸਿੰਘ, ਬਲਦੇਵ ਸਿੰਘ, ਬਲਦੀਪ ਸਿੰਘ ਕਾਜ਼ਮਪੁਰ ਤੋਂ ਇਲਾਵਾ, ਸੁਰਜੀਤ ਸਿੰਘ ਮਹਿਤਪੁਰੀ, ਮਨਜੀਤ ਸਿੰਘ ਮਹਿਤਪੁਰ ਉਲੱਦਣੀ, ਗੁਰਮੁਖ ਸਿੰਘ, ਜੋਗਾ ਸਿੰਘ ਐਸ ਡੀ ਓ, ਰਾਜਵਿੰਦਰ ਸਿੰਘ ਜੀ ਐੱਨ ਫੂਡ, ,ਜਗਜੀਤ ਸਿੰਘ ਬਾਟਾ, ਰਮਣੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ, ਨਵਦੀਪ ਸਿੰਘ, ਗੁਰਪਾਲ ਸਿੰਘ, ਰਣਜੀਤ ਸਿੰਘ, ਹਕੀਕਤ ਸਿੰਘ, ਬਖਸ਼ੀਸ਼ ਸਿੰਘ, ਦਿਲਬਾਗ ਸਿੰਘ ਉਸਮਾਨਪੁਰ ਦਲਜੀਤ ਸਿੰਘ ਬਡਵਾਲ, ਇੰਦਰਜੀਤ ਸ਼ਰਮਾ, ਗਿਆਨ ਸਿੰਘ, ਕੁਲਜੀਤ ਸਿੰਘ ਖਾਲਸਾ, ਦਲਜੀਤ ਸਿੰਘ ਬਡਵਾਲ, ਬਲਵੀਰ ਸਿੰਘ, ਬਲਵਿੰਦਰ, ਸਿੰਘ ਉਸਮਾਨਪੁਰ ਅਤੇ ਕੁਲਵਿੰਦਰ ਸਿੰਘ ਬਿੱਟੂ ਵੀ ਹਾਜ਼ਰ ਸਨ।