ਡੀ.ਏ.ਪੀ ਖ਼ਾਦ ਦੀ ਘਾਟ ਅਤੇ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਦੇ SDM ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਰੋਸ ਧਰਨੇ ਦੀ ਜ਼ੋਰਦਾਰ ਅਗਵਾਈ ਕੀਤੀ
'ਆਪ' ਦੇ ਸ਼ਾਸਨ 'ਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋਂ ਬੱਤਰ - ਬ੍ਰਹਮਪੁਰਾ
ਤਰਨ ਤਾਰਨ 5 ਨਵੰਬਰ 2024: ਪੰਜਾਬ ਦੇ ਕਿਸਾਨ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਦੇ ਸ਼ਾਸਨ ਅਧੀਨ ਡੀ.ਏ.ਪੀ ਖ਼ਾਦ ਅਤੇ ਝੋਨੇ ਦੀ ਲਿਫਟਿੰਗ ਦੀ ਸੱਮਸਿਆ ਨਾਲ ਜੂਝ ਰਹੇ ਹਨ। ਇਸ ਸੰਬੰਧ ਵਿੱਚ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਖਡੂਰ ਸਾਹਿਬ, ਰਵਿੰਦਰ ਸਿੰਘ ਬ੍ਰਹਮਪੁਰਾ, ਜੋ ਕਿ ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ, ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਐਸਡੀਐਮ ਦਫ਼ਤਰ 'ਤੇ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਧਰਨਾ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੂਰੇ ਸੂਬੇ ਭਰ ਵਿਚ ਨਿਰਧਾਰਿਤ ਕੀਤੇ ਗਏ ਹਨ।
ਇਸ ਮੌਕੇ ਮੀਡੀਆ ਨੂੰ ਸਾਂਝੇ ਤੌਰ 'ਤੇ ਸੰਬੋਧਨ ਕਰਦਿਆਂ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੌਜੂਦਾ ਸਰਕਾਰ ਦੇ ਅਧੀਨ ਵਿਗੜਦੀ ਸਥਿਤੀ ਨੂੰ ਉਜਾਗਰ ਕੀਤਾ, ਖ਼ਾਸਤੌਰ 'ਤੇ ਪੰਜਾਬ ਵਿੱਚ ਗੈਂਗਸਟਰਾਂ ਦੇ ਦਿਨੋਂ ਦਿਨ ਵੱਧ ਰਹੇ ਅਪਰਾਧ ਨੂੰ ਠੱਲ੍ਹ ਪਾਉਣ ਅਤੇ ਪ੍ਰਸ਼ਾਸਨ ਦੀ ਵਿਗੜਦੀ ਸਿਥਤੀ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਅਪਰਾਧਿਕ ਘਟਨਾਵਾਂ ਦੁਆਰਾ ਧਮਕੀਆਂ ਅਤੇ ਜਬਰੀ ਵਸੂਲੀ ਕਾਰਨ ਨਾਗਰਿਕਾਂ ਵਿੱਚ ਅਸੁਰੱਖਿਆ ਦੀ ਵਧ ਰਹੀ ਭਾਵਨਾ 'ਤੇ ਜ਼ੋਰ ਦਿੱਤਾ, ਜੋ ਸੂਬਾ ਸਰਕਾਰ ਦੀ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫ਼ਲਤਾ ਦਾ ਸੰਕੇਤ ਹੈ।
ਇਸ ਤੋਂ ਇਲਾਵਾ, ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਦੇਰੀ ਦੀ ਆਲੋਚਨਾ ਕਰਦਿਆਂ ਇਸ ਨੂੰ 'ਆਪ' ਸਰਕਾਰ ਦੀ ਇੱਕ ਮਹੱਤਵਪੂਰਨ ਕਮੀ ਦੱਸਿਆ, ਜਿਸ ਕਾਰਨ ਕਿਸਾਨਾਂ ਵੱਲੋਂ ਲੰਬੇ ਸਮੇਂ ਤੱਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਅਜਿਹੀ ਲਾਪਰਵਾਹੀ ਦੀ ਨਿੰਦਾ ਕੀਤੀ ਜਿੰਨ੍ਹਾਂ ਨੇ ਖ਼ੇਤੀਬਾੜੀ ਨੂੰ ਸਾਂਭਣ ਦੀ ਕੋਈ ਵਿਸ਼ੇਸ਼ਤਾ ਨਹੀਂ ਬਣਾਈ ਹੈ, ਉਨ੍ਹਾਂ ਕਿਸਾਨ ਭਾਈਚਾਰੇ ਦੀ ਸਹਾਇਤਾ ਲਈ ਤੁਰੰਤ ਮੰਗਾਂ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਬ੍ਰਹਮਪੁਰਾ ਦੀ ਅਗਵਾਈ ਵਿਚ ਐਸ.ਡੀ.ਐਮ ਖਡੂਰ ਸਾਹਿਬ ਨੂੰ ਸੂਬਾ ਅਤੇ ਕੇਂਦਰ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਰੋਸ ਪ੍ਰਦਰਸ਼ਨ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ, ਕਿਸਾਨਾਂ ਨਾਲ ਇੱਕਮੁੱਠ ਹੋ ਕੇ ਪੰਜਾਬ ਦੇ ਕਿਸਾਨਾਂ ਲਈ ਪ੍ਰਸ਼ਾਸਨ ਤੋਂ ਜੁਆਬਦੇਹੀ ਤੈਅ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਿੰਨ੍ਹਾਂ ਵਿੱਚ ਤਰਨ ਤਾਰਨ ਦੇ ਜਿੱਲਾ ਪ੍ਰਧਾਨ ਜਥੇ: ਅਲਵਿੰਦਰਪਾਲ ਸਿੰਘ ਪੱਖੋਕੇ, ਰਮਨਦੀਪ ਸਿੰਘ ਭਰੋਵਾਲ, ਕੁਲਦੀਪ ਸਿੰਘ ਔਲਖ, ਗੁਰਸੇਵਕ ਸਿੰਘ ਸ਼ੇਖ, ਦਲਬੀਰ ਸਿੰਘ ਜਹਾਂਗੀਰ, ਜਥੇ: ਗੁਰਬਚਨ ਸਿੰਘ ਕਰਮੂੰਵਾਲਾ, ਕਵਰਦੀਪ ਸਿੰਘ ਬ੍ਰਹਮਪੁਰਾ ਯੂਥ ਆਗੂ, ਗਿਆਨੀ ਤਜਿੰਦਰ ਸਿੰਘ ਸਟੇਜ ਸੈਕਟਰੀ, ਗੁਰਦਿਆਲ ਸਿੰਘ ਪ੍ਰਧਾਨ ਸਾਬਕਾ ਸਰਪੰਚ ਤੁੜ, ਭੁਪਿੰਦਰ ਸਿੰਘ ਭਿੰਦਾ ਫ਼ਤਿਹਾਬਾਦ, ਬਲਦੇਵ ਸਿੰਘ ਸ਼ੈਲਰ ਵਾਲੇ, ਰਤਨ ਸਿੰਘ ਪ੍ਰਧਾਨ ਫ਼ਤਿਹਾਬਾਦ, ਹਰੀਸ਼ ਗੁਜ਼ਰ, ਕੁਲਦੀਪ ਸਿੰਘ, ਹਰਦੀਪ ਸਿੰਘ ਖੱਖ, ਅਮਰੀਕ ਸਿੰਘ ਸਰਪੰਚ ਚੋਹਲਾ ਸਾਹਿਬ, ਗੱਜਣ ਸਿੰਘ, ਮੇਘ ਸਿੰਘ ਪ੍ਰੈਸ ਸਕੱਤਰ, ਸ਼ੰਗਾਰਾ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਸਾਬਕਾ ਸਰਪੰਚ, ਓਐਸਡੀ ਦਮਨਜੀਤ ਸਿੰਘ, ਕੁਲਦੀਪ ਸਿੰਘ ਲਹੌਰੀਆ, ਬਲਵਿੰਦਰ ਸਿੰਘ, ਮੋਹਨ ਸਿੰਘ, ਸੋਹਨ ਸਿੰਘ, ਸੁਖਬੀਰ ਸਿੰਘ ਫ਼ੌਜੀ, ਦਵਿੰਦਰ ਸਿੰਘ ਸਾਬਕਾ ਮੈਨੇਜਰ, ਮੱਸਾ ਸਿੰਘ, ਮਨਪ੍ਰੀਤ ਸਿੰਘ ਸ਼ੈਲੀ, ਤਰਸੇਮ ਸਿੰਘ, ਜਗਤਾਰ ਸਿੰਘ ਖੱਖ, ਜਗਤਾਰ ਸਿੰਘ ਧੁੰਦਾ, ਜਥੇ: ਗੱਜਣ ਸਿੰਘ, ਰਣਜੀਤ ਸਿੰਘ ਪੱਪੂ, ਸੁਖਜਿੰਦਰ ਸਿੰਘ ਲਾਡੀ, ਯਾਦਵਿੰਦਰ ਸਿੰਘ ਰੂੜੇਅਸਲ ਆਦਿ ਉਘੀਆਂ ਸਖਸ਼ੀਅਤਾਂ ਹਾਜ਼ਰ ਸਨ।