ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 11 ਉਮੀਦਵਾਰ ਸ਼ਾਰਟਲਿਸਟ
ਰੂਪਨਗਰ, 5 ਨਵੰਬਰ: ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਰੀ ਪਲੇਸਮੈਂਟ ਕੈਪਾਂ ਦੀ ਪਲੇਸਮੈਂਟ ਕੈਂਪ ਦੀ ਲੜੀ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਵਿੱਚ ਡਾਟਾ ਐੱਟਰੀ ਉਪਰੇਟਰ ਦੀਆਂ 7 ਅਸਾਮੀਆਂ ਲਈ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਯੋਗਤਾ ਗਰੈਜੂਏਸ਼ਨ ਪਾਸ ਅਤੇ ਇੱਕ ਸਾਲ ਦਾ ਕੰਪਿਊਟਰ ਕੋਰਸ ਦੇ ਨਾਲ ਅੰਗਰੇਜ਼ੀ ਅਤੇ ਪੰਜਾਬੀ ਦੀ ਟਾਈਪਿੰਗ (30 ਸ਼ਬਦ ਪ੍ਰਤੀ ਮਿੰਟ) ਰੱਖੀ ਗਈ ਸੀ। ਇਸ ਕੈਂਪ ਵਿੱਚ 47 ਉਮੀਦਵਾਰਾਂ ਨੇ ਭਾਗ ਲਿਆ ਅਤੇ 11 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ ਅਤੇ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਹਵਾਨ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ-ਕਮ-ਸਵੈ-ਰੋਜ਼ਗਾਰ ਕੈਂਪ ਵਿੱਚ ਜ਼ਰੂਰ ਭਾਗ ਲੈਣ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਉਤੇ ਸੰਪਰਕ ਕਰ ਸਕਦੇ ਹਨ।