ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਨਵੰਬਰ ਨੂੰ ਸ਼ੁਰੂ ਹੋਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ, 5 ਨਵੰਬਰ ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ 11 ਨਵੰਬਰ 2024 ਤੱਕ ਅਰਜੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 11 ਨਵੰਬਰ 2024 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜ਼ਿਲਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ,ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 % ਜਨਰਲ ਅਤੇ 33% ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880, 7508973471 ਅਤੇ 7888850893 ਤੇ ਸੰਪਰਕ ਕੀਤਾ ਜਾ ਸਕਦਾ ਹੈ।