ਗੁਰੂ ਨਾਨਕ ਦੇਵ ਪਬਲਿਕ ਸਕੂਲ ਧਰਮਗੜ੍ਹ ‘ਚ ਮਨਾਈ ਦੀਵਾਲੀ
ਵਿਦਿਆਰਥੀ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ –ਪ੍ਰੀਤਮ ਸਿੰਘ
ਮਲਕੀਤ ਸਿੰਘ ਮਲਕਪੁਰ
ਲਾਲੜੂ 5 ਨਵੰਬਰ 2024: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਸਬੰਧੀ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ, ਦੀਵਾ ਮੇਕਿੰਗ, ਚਾਰਟ ਮੇਕਿੰਗ ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।
ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਆਪੋ-ਆਪਣੀਆਂ ਜਮਾਤਾਂ ਦੇ ਕਮਰਿਆਂ ਨੂੰ ਰੰਗ-ਬਿਰੰਗੀਆਂ ਫੁੱਲ-ਬੂਟੀਆਂ ਨਾਲ ਸਜਾਇਆ ਗਿਆ। ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ , ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਹੈ ਤੇ ਅਸੀ ਸਾਰੇ ਇੱਕ ਦੂਜੇ ਨਾਲ ਪਿਆਰ ਨਾਲ ਬੋਲ ਕੇ ਤੇ ਮਿਠਾਈਆਂ ਦੇ ਕੇ ਹੀ ਖੁਸ਼ੀ ਦੇ ਸਕਦੇ ਹਾਂ,ਕਿਉਂਕਿ ਪਟਾਕਿਆਂ ਚਲਾਉਣ ਨਾਲ ਜਿੱਥੇ ਕਈ ਹਾਦਸੇ ਵੀ ਵਾਪਰ ਜਾਂਦੇ ਹਨ, ਉੱਥੇ ਹੀ ਇਹ ਸਾਡੀ ਸਾਫ ਹਵਾ ਨੂੰ ਪਲੀਤ ਵੀ ਕਰਦੇ ਹਨ। ਪ੍ਰੋਗਰਾਮ ਦੌਰਾਨ ਬਾਰਵੀਂ ਜਮਾਤ ਦੀਆਂ ਲੜਕੀਆਂ ਨੇ ਸਕੂਲ ਵਿੱਚ ਪੌਦਾ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਵੀ ਦਿੱਤਾ ਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਇਸ ਮੌਕੇ ਵਿਦਿਆਰਥੀਆਂ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।