ਕਨੇਡਾ 'ਚ 23 ਸਾਲਾ ਨੌਜਵਾਨ ਦੀ ਹੋਈ ਸੀ ਅਚਾਨਕ ਮੌਤ, ਮੰਤਰੀ ਕੁਲਦੀਪ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
ਜਲਦੀ ਮ੍ਰਿਤਕ ਦੇ ਭਾਰਤ ਲਿਆਉਣ ਦਾ ਦੁਆਇਆ ਵਿਸ਼ਵਾਸ
ਰੋਹਿਤ ਗੁਪਤਾ
ਗੁਰਦਾਸਪੁਰ , 6 ਨਵੰਬਰ 2024- ਬੀਤੇ ਦਿਨੀ ਇਤਿਹਾਸਕ ਕਸਬਾ ਕਲਾਨੌਰ ਦੇ ਜੰਮਪਲ 23 ਸਾਲਾ ਨੌਜਵਾਨ ਜੋਰਾਵਰ ਸਿੰਘ ਦੀ ਕਨੇਡਾ ਵਿੱਚ ਮੌਤ ਹੋ ਜਾਣ ਤੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਸੀ, ਜੋਰਾਵਰ ਸਿੰਘ ਕਨੇਡਾ ਆਪਣੇ ਘਰ ਤੋਂ ਕੰਮ ਤੇ ਗਿਆ ਸੀ ਪਰ ਰਸਤੇ ਵਿੱਚ ਇੱਕ ਨਾਲੇ ਵਿੱਚੋਂ ਭੇਦ ਭਰੇ ਹਾਲਾਤਾਂ ਵਿੱਚ ਉਸਦੀ ਲਾਸ਼ ਮਿਲੀ ਸੀ। ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਲਾਨੌਰ ਪਹੁੰਚੇ ਕੇ 23 ਸਾਲਾ ਨੌਜਵਾਨ ਜੋਰਾਵਰ ਸਿੰਘ ਦੀ ਮੌਤ ਦਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੁੱਤ ਦਾ ਅਕਾਲ ਚਲਾਣਾ ਕਰ ਜਾਣਾ ਪਰਿਵਾਰ ਲਈ ਬਹੁਤ ਵੱਡੀ ਦੁੱਖ ਦੀ ਗੱਲ ਹੁੰਦੀ ਹੈ ਪਰ ਕੁਦਰਤ ਦਾ ਭਾਣਾ ਝੱਲਣਾ ਪੈਂਦਾ ਹੈ। ਕੁਲਦੀਪ ਧਾਲੀਵਾਲ ਨੇ ਪਰਿਵਾਰ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਨੌਜਵਾਨ ਜੋਰਾਵਰ ਸਿੰਘ ਦੀ ਡੈਡ ਬਾਡੀ ਵਾਪਸ ਭਾਰਤ ਲਿਆਂਦੀ ਜਾਵੇਗੀ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਨਾਲ ਉਸ ਦਾ ਸੰਸਕਾਰ ਕੀਤਾ ਜਾ ਸਕੇ।