ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੁਸ਼ਾਸਨ ਅਤੇ ਅਰਾਜਕਤਾ ਕਾਰਨ ਡੇਰਾ ਬਾਬਾ ਨਾਨਕ ਦੇ ਵੋਟਰਾਂ ਵਿੱਚ ਸਰਕਾਰ ਪ੍ਰਤੀ ਜ਼ਬਰਦਸਤ ਗੁੱਸੇ ਦੀ ਲਹਿਰ - ਮਹਾਜ਼ਨ
ਡੇਰਾ ਬਾਬਾ ਨਾਨਕ, 6 ਨਵੰਬਰ 2024 - ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਹਲਕੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਅਤੇ ਸਰਕਾਰ ਵੱਲੋਂ ਪੈਦਾ ਕੀਤੀ ਗਈ ਅਰਾਜਕਤਾ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ ਕਿ ਕਿਸਾਨ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਅੱਜ ਤੱਕ ਮੰਡੀਆਂ ਵਿੱਚ ਧੱਕੇ ਖਾ ਰਹੇ ਹਨ।
ਕਿਸਾਨ, ਮਜ਼ਦੂਰ,ਕਿਰਤੀ ਕਾਮੇ ਇਸ ਵਾਰ ਝੋਨੇ ਦੀ ਫ਼ਸਲ ਸਮੇਂ ਸਿਰ ਨਾ ਵਿਕਣ ਕਾਰਨ ਦੀਵਾਲੀ ਮਨਾਉਣ ਤੋਂ ਵਾਂਝੇ ਹੋਏ ਹਨ ਹਲਕੇ ਦੇ ਵੋਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਬੱਚੇ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਕਰਕੇ ਮਿਠਾਈ ਅਤੇ ਦੀਵਾਲੀ ਤੇ ਚੱਲਣ ਵਾਲੇ ਪਟਾਕਿਆਂ ਤੋਂ ਵਾਂਝੇ ਰਹੇ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦੇ ਮੱਥੇ ਤੇ ਮਾਯੂਸੀ ਦੀ ਲਹਿਰ ਆਪ ਮੁਹਾਰੇ ਦਿਸ ਰਹੀ ਸੀ ਬੀਬੀਆਂ ਭੈਣਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਸੱਤਾ ਹਥਿਆਉਣ ਲਈ ਪੰਜਾਬ ਦੀਆਂ ਮਾਵਾਂ ਭੈਣਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਰਕਾਰ ਦੇ 30 ਮਹੀਨੇ ਬੀਤਣ ਦੇ ਬਾਵਜੂਦ ਇਕ ਰੁਪਿਇਆ ਨਹੀਂ ਮਿਲਿਆ ਜਿਸ ਨਾਲ ਉਹਨਾਂ ਦੀਆਂ ਦਵਾਲੀ ਦੀਆਂ ਖੁਸ਼ੀਆਂ ਅਧੂਰੀਆਂ ਹੋ ਕਿ ਰਹਿ ਗਈਆ ਹਨ।
ਪਿੰਡ ਮੀਰਾਂਕੋਟ ਦੀਆਂ ਔਰਤਾਂ ਨੇ ਦੱਸਿਆ ਕਿ ਉਹਨਾਂ ਨੂੰ ਇਸ ਸਰਕਾਰ ਦੇ ਝੂਠੇ ਵਾਅਦਿਆਂ ਕਾਰਨ ਇਸ ਵਾਰ ਕਾਲੀ ਦੀਵਾਲੀ ਮਨਾਉਣੀ ਪਈ ਹੈ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੁਲਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਨਾਂ ਕੋਈ ਮੰਤਰੀ ਜਾਂ ਵਿਧਾਇਕ ਜਾਂ ਹਲਕਾ ਇੰਚਾਰਜ ਉਹਨਾਂ ਦੀ ਸਾਰ ਲੈਣ ਮੰਡੀਆਂ ਵਿੱਚ ਆਇਆ ਹੈ ਹੁਣ ਅਸੀ ਸਾਰੇ ਹਲਕੇ ਦੇ ਵੋਟਰ ਰਲ ਕਿ ਸਾਡੀ ਨਾਲ ਹੋਈ ਬੇਇਨਸਾਫ਼ੀ ਦਾ ਬਦਲਾ ਇਸ ਸਰਕਾਰ ਤੋਂ ਜ਼ਰੂਰ ਲਵਾਂਗੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰਾਂ ਦੀ ਨਬਜ਼ ਟਟੋਲਣ ਤੋਂ ਬਾਅਦ ਮੁਕਾਬਲਾ ਇਕ ਤਰਫਾ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੋਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਤੇ ਹੁਣ ਸਰਕਾਰ ਦੇ ਮੰਤਰੀ ਅਤੇ ਸੰਤਰੀ ਹਲਕੇ ਦੇ ਲੋਕਾਂ ਨੂੰ ਭਰਮਾਉਣ ਲਈ ਵੱਖ ਵੱਖ ਤਰ੍ਹਾਂ ਦੇ ਲਾਲਚ ਦੇ ਰਹੇ ਹਨ ਜਿਸ ਵਿੱਚ ਵੀ ਉਹ ਕਾਮਯਾਬ ਹੁੰਦੇ ਦਿਖਾਈ ਨਹੀਂ ਦੇ ਰਹੇ।