ਪੰਜਾਬ ਸਰਕਾਰ ਵੱਲੋਂ ਡਾ. ਰਣਬੀਰ ਸਿੰਘ ਦੀ ਬਦਲੀ ਦੇ ਹੁਕਮ ਰੱਦ
ਰਵੀ ਜੱਖੂ
ਚੰਡੀਗੜ੍ਹ, 8 ਨਵੰਬਰ 2024- ਪੰਜਾਬ ਸਰਕਾਰ ਦੇ ਵੱਲੋਂ ਡਾ ਰਣਬੀਰ ਸਿੰਘ ਦੀ ਬਦਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਕੁੱਝ ਦਿਨ ਪਹਿਲਾਂ ਡਾ. ਰਣਬੀਰ ਸਿੰਘ ਦੀ ਬਦਲੀ ਸਰਕਾਰ ਵੱਲੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਡਾ. ਰਣਬੀਰ ਸਿੰਘ ਦੀ ਬਦਲੀ ਦੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਡਾ. ਰਣਬੀਰ ਸਿੰਘ ਦੀ ਬਦਲੀ ਰੱਦ ਕਰ ਦਿੱਤੀ ਗਈ ਹੈ।