ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਸਕੂਲਾਂ ਵਿਚ ਮਾਸ ਕਾਊਸਲਿੰਗ ਪ੍ਰੋਗਰਾਮ
ਪ੍ਰਮੋਦ ਭਾਰਤੀ
ਨਵਾਂਸ਼ਹਿਰ 8 ਨਵੰਬਰ ,2024 - ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਰਾਜੇਸ਼ ਧੀਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਧਿਕਾਰੀ ਰਾਜੀਵ ਵਰਮਾ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਅਤੇ ਸੈਂਟੀਨਲ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਮਾਸ ਕਾਊਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਇਨ੍ਹਾਂ ਸਕੂਲਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆਂ, ਸਰਕਾਰੀ ਹਾਈ ਸਕੂਲ ਰੱਤੇਵਾਲ ਅਤੇ ਸਰਕਾਰੀ ਹਾਈ ਸਕੂਲ ਨਿੱਘੀ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੰਦੀਪ ਕੁਮਾਰ ਪੀ.ਸੀ.ਐਸ (ਏ) ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਦੱਸਿਆ ਗਿਆ ਕਿ ਮਾਸ ਕਾਉਂਸਲਿੰਗ ਦੌਰਾਨ ਜਿਲ੍ਹੇ ਦੇ ਸਾਰੇ ਪ੍ਰਾਈਵੇਟ/ਸਰਕਾਰੀ ਸਕੂਲਾਂ ਨੂੰ ਕਵਰ ਕੀਤਾ ਜਾਵੇਗਾ ਜਿਸ ਵਿਚ ਮਾਹਿਰਾਂ ਵੱਲੋਂ ਕਿੱਤਾ ਅਗਵਾਈ ਸਬੰਧੀ ਲੈਕਚਰ ਦਿੱਤੇ ਜਾਣਗੇ, ਤਾਂ ਜੋ ਵਿਦਿਆਰਥੀ 10ਵੀਂ, 12ਵੀਂ ਤੋਂ ਬਾਅਦ ਆਪਣੀ ਯੋਗਤਾ ਅਨੁਸਾਰ ਕਿੱਤੇ ਦੀ ਚੋਣ ਕਰ ਸਕਣ। ਇਸ ਤੋਂ ਇਲਾਵਾ ਵਿਸ਼ਾਲ ਚਾਵਲਾ ਕਰੀਅਰ ਕਾਉਂਸਲਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਰੋਜ਼ਗਾਰ ਦਫਤਰ ਵੱਲੋਂ ਪਬਲਿਕ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਅਮਿਤ ਕੁਮਾਰ ਪਲੇਸਮੈਂਟ ਅਫਸਰ ਡੀ.ਬੀ.ਈ.ਈ. ਸੁਮਿਤ ਕੁਮਾਰ ਅਤੇ ਰਾਜ ਕੁਮਾਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਵਰੁਨ ਨਾਇਰ (ਐਲ.ਪੀ.ਯੂ), ਦਲਵੀਰ ਸਿੰਘ ਜਿਲ੍ਹਾ ਉਦਯੋਗ ਕੇਂਦਰ, ਵਿਪਨ ਡਡਵਾਲ ਸੀ-ਪਾਈਟ, ਬਲਦੀਸ਼ ਕੁਮਾਰ ਜਿਲ੍ਹਾ ਗਾਈਡੈਂਸ ਕਾਊਂਸਲਰ ਅਤੇ ਟੀ.ਪੀ.ਸਿੰਘ, ਸਰਕਾਰੀ ਪੋਲੀਟੈਕਨਿਕ ਕਾਲਜ ਬਹਿਰਾਮ ਵੱਲੋਂ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਅਤੇ ਟ੍ਰੇਨਿੰਗਾਂ ਸਬੰਧੀ ਜਾਣਕਾਰੀ ਦਿੱਤੀ ਗਈ।