ਡਾਕਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਮੇਂ ਹਮਦਰਦੀ ਦੀ ਭਾਵਨਾ ਨਾਲ ਤੇ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ, 07 ਨਵੰਬਰ 2024,- ਡਾ. ਬਲਵੀਰ ਸਿੰਘ ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਨਾਲ ਸਬੰਧਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਸਿਵਲ ਸਰਜਨ ਡਾ.ਸੰਜੇ ਗੋਇਲ ਨੇ ਮੀਟਿੰਗ ਦੌਰਾਨ ਜਿਲ੍ਹੇ ਨਾਲ ਸਬੰਧਤ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਸਿਹਤ ਸੰਸਥਾਵਾਂ ‘ਚ ਇਲਾਜ ਕਰਵਾਉਣ ਲਈ ਆ ਰਹੇ ਮਰੀਜ਼ਾਂ ਨੂੰ ਮਿਆਰੀ ਇਲਾਜ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ। ਇਸ ਸਮੇਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸਰਕਾਰ ਲਈ ਅਤਿ ਤਰਜੀਹੀ ਹੈ ਤਾਂ ਕਿ ਲੋਕਾਂ ਦਾ ਘੱਟ ਖਰਚ ਤੇ ਵਧੀਆ ਇਲਾਜ ਹੋ ਸਕੇ।
ਉਨ੍ਹਾਂ ਪ੍ਰੋਗਰਾਮ ਅਫ਼ਸਰਾਂ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨ੍ਹਾ ਖੱਜਲ ਖੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹਾਈਆ ਕਰਵਾਉਣ ਲਈ ਜਿਲੇ ਦੀਆਂ ਸੰਸਥਾਵਾਂ ਵਿੱਚ ਉਪਰਾਲੇ ਕਰਵਾਉਣ । ਸੰਸਥਾਵਾਂ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਆਪਣੀ ਡਿਉਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਾਜ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੰਜੀਵ ਬੈਂਸ , ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।