ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ
- ਆਈਟੀਆਈ-ਪੌਲੀਟੈਕਨਿਕ ਕਾਲਜ ਬਣਾਉਣ, ਕਿਸਾਨਾਂ ਨੂੰ ਬਿਸਤ ਦੁਆਬ ਨਹਿਰ ਦਾ ਪਾਣੀ, 'ਲਘੂ ਉਦਯੋਗ' ਲਈ ਨੀਤੀ ਅਤੇ ਕਈ ਸਟੇਡੀਅਮ ਬਣਾਉਣ ਦਾ ਕੀਤਾ ਵਾਅਦਾ
- ਆਦਮਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਿਆ ਜਾਵੇਗਾ, ਗੁਰੂ ਘਰਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ-ਕੇਜਰੀਵਾਲ
- ਜੇਕਰ ਲੋਕ ਸਭਾ ਮੈਂਬਰ, ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਆਮ ਆਦਮੀ ਪਾਰਟੀ ਦੇ ਹੋਣਗੇ, ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ-ਕੇਜਰੀਵਾਲ
- ਮੁੱਖ ਮੰਤਰੀ ਮਾਨ ਨੇ ਵਿਰੋਧੀਆਂ 'ਤੇ ਬੋਲਿਆ ਹਮਲਾ, ਕਿਹਾ- ਪਿਛਲੀ ਸਰਕਾਰ 'ਚ ਮੰਤਰੀ ਪੰਜ ਸਾਲ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ
- ਨਾ ਤਾਂ ਮੁਫ਼ਤ ਬਿਜਲੀ ਦਿੱਤੀ, ਨਾ ਹੀ ਚੰਗੀਆਂ ਸੜਕਾਂ, ਨਾ ਹਸਪਤਾਲ ਤੇ ਸਕੂਲ ਬਣਾਏ, ਫਿਰ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਗਿਆ? ਅਸਲ ਵਿੱਚ ਉਨ੍ਹਾਂ ਦੇ ਇਰਾਦੇ ਖ਼ਾਲੀ ਸਨ - ਮਾਨ
- ਕਾਂਗਰਸ 'ਤੇ ਬੋਲਿਆ ਹਮਲਾ, ਕਿਹਾ-ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਰਹੀਆਂ, ਜਦਕਿ ਕਾਂਗਰਸ ਦੇ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਮਿਲੀ, ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ
- ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਚੱਬੇਵਾਲ ਦੇ ਜੀਆਂ ਵਿੱਚ ਕੀਤੀ ਜਨ ਸਭਾ, ਲੋਕਾਂ ਨੂੰ ਕੀਤੀ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ
- ਮੈਂ ਚੱਬੇਵਾਲ ਨੂੰ ਆਦਰਸ਼ ਹਲਕਾ ਬਣਾਉਣ ਦਾ ਡਾ. ਰਾਜਕੁਮਾਰ ਚੱਬੇਵਾਲ ਦਾ ਸੁਪਨਾ ਪੂਰਾ ਕਰਾਂਗਾ-ਇਸ਼ਾਂਕ ਚੱਬੇਵਾਲ
ਚੰਡੀਗੜ੍ਹ, 9 ਨਵੰਬਰ 2024 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ਼ਾਂਕ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਬਹੁਮਤ ਦੇ ਕੇ ਜਿਤਾਇਆ ਸੀ। ਇਸ ਲਈ ਤੁਹਾਡੀਆਂ ਉਮੀਦਾਂ ਵੀ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ 'ਤੇ 2 ਲੱਖ ਰੁਪਏ ਅਤੇ ਕੁਝ 'ਤੇ 1 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਰੀਬ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਬਾਕੀ ਰਾਜਾਂ ਵਿੱਚ ਹੋਰ ਪਾਰਟੀਆਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਦੋ ਥਾਵੇਂ 'ਪੰਜਾਬ ਅਤੇ ਦਿੱਲੀ' ਵਿੱਚ ਸਰਕਾਰ ਹੈ ਅਤੇ ਦੋਵੇਂ ਥਾਵਾਂ 'ਤੇ ਲੋਕਾਂ ਦੇ ਜ਼ੀਰੋ ਬਿਜਲੀ ਦੇ ਬਿੱਲ ਆਉਂਦੇ ਹਨ ਅਤੇ 24 ਘੰਟੇ ਬਿਜਲੀ ਮਿਲਦੀ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ। ਮੁਫ਼ਤ ਬਿਜਲੀ ਹੋਣਾ ਇੱਕ ਚਮਤਕਾਰ ਵਰਗਾ ਹੈ।
ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ। ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਾਰੇ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਉੱਥੇ ਇਲਾਜ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਸਕੂਲਾਂ ਨੂੰ ਠੀਕ ਕੀਤਾ ਜਾ ਰਹੀ ਹੈ। ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁੱਕੀ ਹੈ।
ਪੰਜਾਬ ਦੇ ਹਰ ਪਿੰਡ ਵਿੱਚ 4 ਤੋਂ 5 ਦੇ ਕਰੀਬ ਬੱਚਿਆਂ ਨੂੰ ਨੌਕਰੀ ਮਿਲੀ ਹੈ। ਕਿਸੇ ਤੋਂ ਕੋਈ ਪੈਸਾ ਨਹੀਂ ਲਿਆ ਗਿਆ ਅਤੇ ਕਿਸੇ ਨੂੰ ਸਿਫ਼ਾਰਸ਼ ਵੀ ਨਹੀਂ ਕਰਨੀ ਪਈ। ਪਹਿਲਾਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀ ਨਹੀਂ ਮਿਲਦੀ ਸੀ।
ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਵੀ ਅਜੇ ਜਾਰੀ ਹੈ। ਹੁਣ ਟੈਂਕੀ 'ਤੇ ਸਰਕਾਰੀ ਮੁਲਾਜ਼ਮ ਨਹੀਂ ਲੱਭਦੇ। ਉਹ ਆਪਣੇ ਕੰਮ 'ਤੇ ਮਿਲਦੇ ਹਨ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬੱਚਤ ਹੋ ਰਹੀ ਹੈ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਤੁਹਾਡਾ ਲੋਕ ਸਭਾ ਮੈਂਬਰ, ਤੁਹਾਡਾ ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਹੀ ਆਮ ਆਦਮੀ ਪਾਰਟੀ ਦੇ ਹੋਣਗੇ ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਡਾ. ਰਾਜਕੁਮਾਰ ਚੱਬੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦਾ ਇੱਕ ਵੀ ਪਰਿਵਾਰ ਅਜਿਹਾ ਨਹੀਂ ਹੋਵੇਗਾ, ਜਿਸ ਦਾ ਉਨ੍ਹਾਂ ਨੇ ਮੁਫ਼ਤ ਇਲਾਜ ਨਾ ਕੀਤਾ ਹੋਵੇ |
ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਡਾ.ਇਸ਼ਾਂਕ ਇਤਿਹਾਸਕ ਬਹੁਮਤ ਨਾਲ ਜਿਤਾਓ ਗਏ, ਤੁਹਾਡੇ ਸਾਰੇ ਕੰਮ ਪੂਰੇ ਹੋ ਜਾਣਗੇ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਇਲਾਕੇ ਵਿੱਚ ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਬਣਾਇਆ ਜਾਵੇਗਾ। ਇੱਥੋਂ ਦੇ ਲੋਕਾਂ ਨੂੰ ਬਿਸਤ ਦੁਆਬ ਨਹਿਰ ਦਾ ਕੋਈ ਲਾਭ ਨਹੀਂ ਮਿਲਦਾ ਹੈ। ਅਸੀਂ ਇੱਥੋਂ ਦੇ ਕਿਸਾਨਾਂ ਨੂੰ ਵੀ ਉਸ ਨਹਿਰ ਤੋਂ ਪਾਣੀ ਦੇਣ ਦਾ ਪ੍ਰਬੰਧ ਕਰਾਂਗੇ। ਖੇਤੀ ਆਧਾਰਿਤ ਅਤੇ ਔਰਤਾਂ ਆਧਾਰਿਤ ‘ਲਘੂ ਉਦਯੋਗਾਂ’ ਲਈ ਨਵੀਂ ਨੀਤੀ ਬਣਾਈ ਜਾਵੇਗੀ ਤਾਂ ਜੋ ਇੱਥੇ ਵੱਧ ਤੋਂ ਵੱਧ ਉਦਯੋਗ ਆਉਣ ਅਤੇ ਸਾਡੇ ਬੱਚਿਆਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲ ਸਕਣ। ਖੇਡਾਂ ਲਈ ਲੋੜੀਂਦੇ ਸਾਰੇ ਸਟੇਡੀਅਮ ਇੱਥੇ ਬਣਾਏ ਜਾਣਗੇ। ਇਸ ਨਾਲ ਨੌਜਵਾਨਾਂ ਨੂੰ ਨਸ਼ਾ ਛੱਡਣ ਵਿੱਚ ਵੀ ਮਦਦ ਮਿਲੇਗੀ। ਆਦਮਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਗੁਰੂ ਘਰਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।