ਸੁਖਜਿੰਦਰ ਰੰਧਾਵਾ ਅਤੇ ਉਦੇਵੀਰ ਰੰਧਾਵਾ ਨੇ ਪਿੰਡਾਂ ਸ਼ਹੂਰ ਕਲਾ,ਟਰਪੱਲਾ ਅਤੇ ਡੇਰੀ ਵਾਲ ਕਿਰਨ ਵਿੱਚ ਚੁਣਾਵੀ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ
- ਸੁਖਜਿੰਦਰ ਸਿੰਘ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਸ਼ਹੂਰ ਕਲਾ,ਟਰਪੱਲਾ ਅਤੇ ਡੇਰੀ ਵਾਲ ਕਿਰਨ ਵਿੱਚ ਤਾਬੜਤੋੜ ਚੁਣਾਵੀ ਮੀਟਿੰਗਾਂ ਕਰਕੇ ਕਾਂਗਰਸ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਤੇ ਪਹੁੰਚਾਇਆ -- ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 9 ਨਵੰਬਰ 2024 - ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਉਹਨਾਂ ਦੇ ਵੱਡੇ ਭਰਾਤਾ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਤੇ ਉਨੂ ਦੇ ਹੋਣਹਾਰ ਸਪੁੱਤਰ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਹਰਦਿਲ ਅਜ਼ੀਜ਼ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੇ ਆਪਣੀ ਪੂਰੀ ਤਾਕਤ ਝੋਕਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਸ਼ਹੂਰ ਕਲਾਂ,ਟਰਪੱਲਾ ਅਤੇ ਡੇਅਰੀਵਾਲ ਕਿਰਨ ਵਿੱਚ ਜ਼ਬਰਦਸਤ ਚੁਣਾਵੀ ਸਭਾਵਾਂ ਕਰਕੇ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ,ਛੋਟੇ ਵਪਾਰੀਆਂ,ਕਿਰਤੀ ਲੋਕਾਂ ਅਤੇ ਦਲਿਤ ਵਰਗ ਨੂੰ ਬਿਲਕੁਲ ਅਣਗੋਲਿਆਂ ਕਰਨ ਵਾਲੀ ਆਮ ਆਦਮੀ ਪਾਰਟੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਨੇ ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ ਦੌਰਾਨ ਪੰਜਾਬ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਜੋ ਲੁੱਟ ਝੋਨੇ ਦੀ ਫ਼ਸਲ ਨੂੰ ਲੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਹੋਈ ਹੈ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ ਝੋਨੇ ਦੀ ਫ਼ਸਲ ਦੀ ਬੇਕਦਰੀ ਕਰਕੇ ਮਿਹਨਤ ਕਰਕੇ ਆਪਣਾ ਪਰਿਵਾਰ ਪਾਲਣ ਵਾਲੇ ਕਿਰਤੀ,ਕਾਮੇ,ਛੋਟੇ ਦੁਕਾਨਦਾਰਾਂ ਦਾ ਲੱਕ ਟੁੱਟ ਗਿਆ ਹੈ ਦਲਿਤਾ,ਕਿਰਤੀ ਕਾਮਿਆਂ ਨੂੰ ਆਪਣਾ ਘਰ ਦਾ ਗੁਜ਼ਾਰਾ ਕਰਨਾ ਵੀ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਲਾਇਕੀ ਕਾਰਨ ਔਖਾ ਹੋਇਆ ਪਿਆ ਹੈ ਔਰਤਾ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਾ ਮਿਲਣ ਕਾਰਨ ਆਮ ਆਦਮੀ ਪਾਰਟੀ ਖਾਸ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੱਟ ਸਿਆਪਾ ਕਰ ਰਹੀਆਂ ਹਨ।
ਪੰਜਾਬ ਵਿੱਚ ਅਮਨ ਕਾਨੂੰਨ, ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਸਿਰਜਣ ਲਈ 20 ਨਵੰਬਰ ਵਾਲੇ ਦਿਨ ਆਪਣਾ ਇਕ ਇਕ ਕੀਮਤੀ ਵੋਟ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਪਾਉਣ ਦੀ ਅਪੀਲ ਕੀਤੀ ਤਾਂ ਕਿ ਆਮ ਆਦਮੀ ਪਾਰਟੀ ਵੱਲੋਂ ਪੈਦਾ ਕੀਤੀ ਅਰਾਜਕਤਾ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸੱਕੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।