ਡੇਰਾ ਬਾਬਾ ਨਾਨਕ ਦੇ ਪਿੰਡ ਕੋਟ ਮੌਲਵੀ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ, ਅਨੇਕਾਂ ਪਰਿਵਾਰ ਕਾਂਗਰਸ ਵਿੱਚ ਸ਼ਾਮਿਲ
ਡੇਰਾ ਬਾਬਾ ਨਾਨਕ , 9 ਨਵੰਬਰ 2024-ਅੱਜ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟ ਮੌਲਵੀ ਦੇ ਪਤਵੰਤੇ ਸੱਜਣਾਂ ਨੇ ਆਮ ਆਦਮੀ ਪਾਰਟੀ ਦੀਆਂ ਪੰਜਾਬ ਮਾਰੂ ਨੀਤੀਆਂ ਤੋਂ ਤੰਗ ਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਪਿੰਡ ਕੋਟ ਮੌਲਵੀ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਵਿਚੋਂ ਅਮਰੀਕ ਸਿੰਘ, ਮਨਪ੍ਰੀਤ ਸਿੰਘ ਮੀਨਾ,ਅਮਨ ਸਿੰਘ,ਅਭੇਜੀਤ ਸਿੰਘ, ਗੁਰਪ੍ਰੀਤ ਲੱਡਾ, ਜਸਵੰਤ ਸਿੰਘ,ਕਰਮ ਸਿੰਘ ਠੇਕੇਦਾਰ, ਜਸਵੰਤ ਸਿੰਘ ਵੀਰਾ, ਲਖਵਿੰਦਰ ਸਿੰਘ,ਜੋਗਾ ਸਿੰਘ, ਗੁਲਜ਼ਾਰ ਸਿੰਘ ਸੋਨਾ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਡਿਪਟੀ, ਸੁਖਵਿੰਦਰ ਸਿੰਘ ਪੁੱਤਰ ਵਰਿਆਮ ਸਿੰਘ,ਮੱਖਣ ਸਿੰਘ ਡਰਾਈਵਰ,ਬੱਕਾ ਮਸੀਹ, ਗੁਰਜੋਤ ਸਿੰਘ, ਕਸ਼ਮੀਰ ਸਿੰਘ, ਹਰਦੇਵ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ ਵਪਾਰੀ, ਮਨਜੀਤ ਸਿੰਘ ਆਦਿ ਭਰਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਭਰਾਵਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ ਮੀਡੀਆ ਨੂੰ ਇਹ ਜਾਣਕਾਰੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੂੰ ਦਿੱਤੀ।