ਡੇਰਾ ਬਾਬਾ ਨਾਨਕ ਦੇ ਪਿੰਡ ਕੁਕਰ ਤੋਂ ਕਮਲਜੀਤ ਸਿੰਘ ਤੇ ਉਸ ਦੇ ਸਾਥੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੁਕਰ ਤੋਂ ਸਰਦਾਰ ਕਮਲਜੀਤ ਸਿੰਘ ਅਤੇ ਇਸ ਪਿੰਡ ਦੇ ਕਈ ਪੱਤਵੰਤੇ ਸੱਜਣਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਨਿੱਘਰ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਮਲਜੀਤ ਸਿੰਘ ਅਤੇ ਉਸ ਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਆਉਣ ਤੇ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ ਤੇ ਸਭ ਸਾਥੀਆਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਅਟੁੱਟ ਵਿਸ਼ਵਾਸ ਦਿਵਾਇਆ ।
ਦੂਸਰੇ ਪਾਸੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਖੌਤੀ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ,ਤੇ ਭਗਵੰਤ ਮਾਨ ਨੂੰ ਪੁੱਛਿਆ ਕਿ ਤੁਸੀ ਹਰ ਸਟੇਜ ਤੇ 45 ਹਜ਼ਾਰ ਨੌਕਰੀਆਂ ਦੇਣ ਦਾ ਢਿਡੋਰਾ ਪਿੱਟ ਰਹੇ ਹੋ ਪਰ ਪੰਜਾਬ ਵਿੱਚ ਬੇਰੁਜ਼ਗਾਰੀ ਤੋਂ ਤੰਗ ਆ ਕਿ ਪੰਜਾਬ ਦੇ ਨੌਜਵਾਨ ਰੋਜ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਘੇਰ ਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਜਿਨ੍ਹਾਂ ਨੂੰ ਪੰਜਾਬ ਪੁਲਿਸ ਦੇ ਜ਼ੁਲਮ ਅਤੇ ਜਬਰ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਪਰ ਤੁਸੀ ਤੇ ਤੁਹਾਡੇ ਅਹਿਲਕਾਰ ਉਨਾਂ ਦੀਆਂ ਚੀਕਾਂ ਸੁਨਣ ਨੂੰ ਵੀ ਤਿਆਰ ਨਹੀਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਯਾਦ ਰੱਖਿਉ ਜਿਨਾਂ ਦਾ ਭਵਿੱਖ ਤੁਸੀ ਧੁੰਦਲਾ ਕਰ ਦਿੱਤਾ ਹੈ ਉਹ ਹੁਣ ਤੁਹਾਡਾ ਭਵਿੱਖ ਧੁੰਦਲਾ ਕਰਨ ਲਈ ਕਰਨ ਤਿਆਰ ਬੈਠੇ ਹਨ ਅਖੀਰ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਭੈਣਾਂ, ਭਰਾਵਾਂ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਵੋਟਿੰਗ ਵਾਲੇ ਦਿਨ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕਿ ਕਾਮਯਾਬ ਕਰਨ ਤਾਂ ਕਿ ਇਸ ਸਰਕਾਰ ਦੇ ਕੁਸ਼ਾਸਨ ਨੂੰ ਜੜੋਂ ਉਖਾਰ ਕੇ ਸੁੱਟ ਦਿੱਤਾ ਜਾਵੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।