ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਨਵੀਂਆਂ ਵੋਟਾਂ ਬਨਾਉਣ ਲਈ ਲਗਾਏ ਸਪੈਸ਼ਲ ਕੈਂਪਾਂ ਦਾ ਲਿਆ ਜਾਇਜ਼ਾ
* 23 ਨਵੰਬਰ ਅਤੇ 24 ਨਵੰਬਰ 2024 ਨੂੰ ਵੀ ਲਗਾਏ ਜਾਣਗੇ ਕੈਂਪ- ਹਰਬੰਸ ਸਿੰਘ
* ਕਿਹਾ,ਬੀ.ਐਲ.ਓਜ਼ ਨਵੰਬਰ ਮਹੀਨੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਪੂਰੀ ਸ਼ਿੱਦਤ ਨਾਲ ਕੰਮ ਕਰਨ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ, 10 ਨਵੰਬਰ :2024 - ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਬੂਥ ਪੱਧਰ 'ਤੇ ਮਿਤੀ 09, ਨਵੰਬਰ ਅਤੇ ਮਿਤੀ 10 ਨਵੰਬਰ, 2024 ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਅਤੇ ਨਵੀਂਆਂ ਵੋਟਾਂ ਬਨਾਉਣ ਲਈ ਲਗਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਹੋਏ ਐਸ.ਡੀ.ਐਮ. ਕਮ ਚੋਣਕਾਰ ਰਜਿਸਟਰੇਸ਼ਨ ਅਫਸਰ ਹਰਬੰਸ ਸਿੰਘ ਨੇ ਕਿਹਾ ਕਿ ਇਹ ਕੈਂਪ ਲੋਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਏ ਹਨ।
ਉਨ੍ਹਾਂ ਦੱਸਿਆ ਕਿ ਮਿਤੀ 23 ਨਵੰਬਰ 2024 ਅਤੇ 24 ਨਵੰਬਰ 2024 ਨੂੰ ਵੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਅਤੇ ਨਵੀਂਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾਣਗੇ।ਉਨ੍ਹਾਂ ਦੱਸਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਇਹ ਲਾਜ਼ਮੀ ਹੈ ਕਿ ਸਾਰੇ ਯੋਗ ਵਿਅਕਤੀ ਅਪਣੀ ਵੋਟ ਜ਼ਰੂਰ ਬਨਾਉਣ। ਉਨ੍ਹਾਂ ਦੱਸਿਆ ਕਿ ਇਹਨਾਂ ਸਪੈਸ਼ਲ ਕੈਂਪਾਂ ਦੌਰਾਨ ਯੋਗ ਵਿਅਕਤੀ ਖਾਸਕਰ, ਉਹ ਨੌਜਵਾਨ ਜਿਹਨਾਂ ਦੀ ਉਮਰ 01.01.2025 ਨੂੰ 18 ਸਾਲ ਦੀ ਹੋਣ ਵਾਲੀ ਹੈ, ਭਾਗ ਲੈ ਕੇ ਨਵੇਂ ਵੋਟਰ ਦੇ ਰੂਪ ਵਿੱਚ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹਨਾਂ ਕੈਪਾਂ ਦੌਰਾਨ ਫਾਰਮ ਭਰਨ ਸਮੇਂ ਵੋਟਰ ਆਪਣੇ ਨਾਲ ਰੰਗੀਨ ਪਾਸਪੋਰਟ ਸਾਈਜ਼ ਫੋਟੋ, ਜਨਮ ਮਿਤੀ ਦਾ ਸਬੂਤ ਅਤੇ ਰਿਹਾਇਸ਼ ਦੇ ਪਤੇ ਦਾ ਸਬੂਤ ਨਾਲ ਲੈ ਕੇ ਜਾਣ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚ ਨਾਮ ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਂਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁੱਸਤੀ ਅਤੇ ਇੰਦਰਾਜਾਂ ਦੀ ਅਦਲਾ-ਬਦਲੀ, ਪੀ.ਡਬਲਯੂ.ਡੀ. ਮਾਰਕਿੰਗ ਲਈ, ਡੁਪਲੀਕੇਟ ਵੋਟਰ ਕਾਰਡ ਲੈਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਉਹਨਾਂ ਨੇ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਨਵੰਬਰ ਮਹੀਨੇ ਦੌਰਾਨ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾਵੇ ਅਤੇ ਕੈਂਪਾਂ ਨੂੰ ਹਰ ਪੱਖੋਂ ਕਾਮਯਾਬ ਬਣਾਇਆ ਜਾਵੇ। ਤਹਿਸ਼ੀਲਦਾਰ ਚੋਣਾ ਬ੍ਰਿਜ ਮੋਹਨ ਨੇ ਵੀ ਬੂਥਾ ਤੇ ਜਾ ਕੇ ਕੈਂਪ ਦਾ ਜਾਇਜਾ ਲਿਆ।