ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਰੂਪ ਵਿੱਚ ਕਪੂਰਥਲਾ ਤੋਂ 24 ਵੀਂ ਪੈਦਲ ਯਾਤਰਾ ਪਹੁੰਚੀ ਸੁਲਤਾਨਪੁਰ ਲੋਧੀ
- ਹਜ਼ਾਰਾਂ ਦੀ ਤਾਦਾਦ ਚ ਸੰਗਤਾਂ ਦਾ ਅਲੱਗ ਅਲੱਗ ਜਗ੍ਹਾ ਤੇ ਫੁੱਲਾਂ ਦੀ ਵਰਖਾ ਦੇ ਨਾਲ ਹੋਇਆ ਸਵਾਗਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 10 ਨਵੰਬਰ 2024 - ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ 555 ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ 24 ਵੀਂ ਪੈਦਲ ਯਾਤਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਦੀ ਅਗਵਾਹੀ ਚ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ ਪਹੁੰਚੀ । ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਰੂਪੀ ਪੈਦਲ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਪੈਦਲ ਯਾਤਰਾ ਚ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ । ਇਸ ਮੌਕੇ ਪਾਵਨ ਨਗਰੀ ਵਿੱਚ ਵੀ ਸੰਗਤਾਂ ਲਈ ਅਲੱਗ ਅਲੱਗ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ । ਅਤੇ ਫੁੱਲਾਂ ਦੀ ਵਰਖਾ ਦੇ ਨਾਲ ਸੰਗਤਾਂ ਦਾ ਸ਼ਾਹੀ ਸਵਾਗਤ ਕੀਤਾ ਗਿਆ । ਇਸ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਊਧਮ ਸਿੰਘ ਚੌਂਕ ਵਿਖੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਅਤੇ ਉਨਾਂ ਨੇ ਵੀ ਸਮੂਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਵਧਾਈਆਂ ਦਿੱਤੀਆਂ।