← ਪਿਛੇ ਪਰਤੋ
ਨਫਰਤੀ ਭਾਸ਼ਣ ਦੇਣ ਵਿਰੁਧ ਹਿੰਦੂ ਸੰਗਠਨਾਂ ਦੇ 4 ਜਣਿਆਂ ਵਿਰੁਧ ਪਰਚਾ ਦਰਜ ਲੁਧਿਆਣਾ : ਲੁਧਿਆਣਾ 'ਚ ਜ਼ਿਲਾ ਪੁਲਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਚਾਰਾਂ 'ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਜਿਸ ਕਾਰਨ ਦੇਸ਼ ਦੀ ਏਕਤਾ ਖ਼ਤਰੇ ਵਿੱਚ ਹੈ। ਉਨ੍ਹਾਂ ਦਾ ਨਫ਼ਰਤ ਭਰਿਆ ਭਾਸ਼ਣ ਵੱਖ-ਵੱਖ ਧਰਮਾਂ ਵਿਚਕਾਰ ਦੁਸ਼ਮਣੀ ਪੈਦਾ ਕਰ ਸਕਦਾ ਹੈ। ਫਿਲਹਾਲ ਪੁਲਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਹਿੰਦੂ ਸੰਗਠਨ ਦੇ ਮੁਹੱਲਾ ਸਟਾਰ ਸਿਟੀ ਦੇ ਰਹਿਣ ਵਾਲੇ ਰੋਹਿਤ ਦੇ ਖਿਲਾਫ ਧਾਰਾ 152,196,353 ਬੀ.ਐਨ.ਐਸ. ਸਾਹਨੀ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਨਫਰਤ ਭਰਿਆ ਭਾਸ਼ਣ ਦਿੱਤਾ ਸੀ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਸੋਸ਼ਲ ਮੀਡੀਆ ਸੈੱਲ ਦੀ ਜਾਂਚ ਦੌਰਾਨ ਹਿੰਦੂ ਸਿੱਖ ਜਾਗ੍ਰਿਤੀ ਸੈਨਾ ਦੇ ਮੁਖੀ ਅਤੇ ਹਿੰਦੂ ਨਿਆ ਪੀਠ ਸੰਸਥਾ ਦੇ ਮੈਂਬਰ ਪ੍ਰਵੀਨ ਡੰਗ, ਚੰਦਰਕਾਂਤ ਚੱਢਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
Total Responses : 230