ਪ੍ਰਾਇਮਰੀ ਸਿੱਖਿਆ ਸਟੱਡੀ ਸੈਂਟਰ ਝੁੱਗੀ-ਝੌਂਪੜੀ ਵਾਲੇ ਪਿੰਡ ਮਾਨ ਕੌਰ ਵਿਖੇ ਬਾਲ ਦਿਵਸ ਮਨਾਇਆ
ਰੋਹਿਤ ਗੁਪਤਾ
ਗੁਰਦਾਸਪੁਰ,15 ਨਵੰਬਰ 2024- ਭਾਰਤ ਵਿੱਚ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦੇਸ਼ ਦੇ ਬੱਚਿਆਂ ਨੂੰ ਸਮਰਪਿਤ ਹੈ। ਇਸ ਦਿਨ ਦੇਸ਼ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਯਾਦ ਕਰਦਾ ਹੈ। ਇਸ ਪ੍ਰਥਾ ਨੂੰ ਜਾਰੀ ਰੱਖਣ ਲਈ ਸ੍ਰੀ ਰੋਮੇਸ਼ ਮਹਾਜਨ, ਨੈਸ਼ਨਲ ਐਵਾਰਡੀ ਜੋ ਕਿ ਮੁੱਢਲੇ ਸਿੱਖਿਆ ਸਟੱਡੀ ਸੈਂਟਰ ਝੁੱਗੀ ਖੇਤਰ ਪਿੰਡ ਮਾਨ ਕੌਰ ਦੇ ਸੰਸਥਾਪਕ ਪ੍ਰਧਾਨ ਹਨ, ਨੇ ਇਹ ਦਿਵਸ ਝੁੱਗੀ ਝੌਂਪੜੀ ਦੇ 70 ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਨਾਇਆ।
ਇਸ ਮੌਕੇ ਸ਼੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ ਰਾਜੇਸ਼ ਆਹਲੂਵਾਲੀਆ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ ਮੈਡਮ ਰਮਨੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਮੌਕੇ ਸ਼੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਬੱਚਿਆਂ ਨੂੰ ਸਨੈਕਸ ਅਤੇ ਮਠਿਆਈਆਂ ਵੀ ਵਰਤਾਈਆਂ ਗਈਆਂ। ਬੱਚਿਆਂ ਵਲੋਂ ਇਸ ਮੌਕੇ ਆਪਣੀਆਂ ਵੱਖ ਵੱਖ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਕੰਵਰਪਾਲ ਪ੍ਰਧਾਨ ਲਾਇਨਜ਼ ਕਲੱਬ ਕਾਹਨੂੰਵਾਨ ਫਤਿਹ ਅਤੇ ਬਖਸ਼ੀ ਰਾਜ ਪ੍ਰੋਜੈਕਟ ਕੋਆਰਡੀਨੇਟਰ ਵੀ ਮੌਜੂਦ ਰਹੇ।