ਜ਼ਿਲ੍ਹਾ ਸਕੱਤਰ ਯੂਥ ਵਿੰਗ ਅਤੇ ਬਲਾਕ ਪ੍ਰਭਾਰੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ : ਅੱਜ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਨੂੰ ਉਸ ਸਮੇਂ ਆਪਣੇ ਜੱਦੀ ਸ਼ਾਹਪੁਰ ਜਾਜ਼ਨ ਵਿੱਚ ਭਾਰੀ ਝਟਕਾ ਲੱਗਾ ਜਦੋਂ ਸ਼ਾਹਪੁਰ ਜਾਜ਼ਨ ਤੋਂ ਜਸਕਰਨ ਸਿੰਘ, ਜ਼ਿਲ੍ਹਾ ਸਕੱਤਰ ਯੂਥ ਵਿੰਗ ਪ੍ਰਧਾਨ ਅਤੇ ਬਲਾਕ ਪ੍ਰਭਾਰੀ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਸੁਹਿਰਦ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਦਾਰ ਜਸਕਰਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਆਉਣ ਤੇ ਨਿੱਘਾ ਸਵਾਗਤ ਕੀਤਾ ।
ਪਿੰਡ ਵਾਸੀਆਂ ਦੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮੇਤ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਵੱਲੋਂ ਸਾਡੇ ਖਿਲਾਫ ਸਿਆਸੀ ਕਰਕੇ ਜਨਤਾ ਦਾ ਹੋਰ ਨੁਕਸ਼ਾਨ ਕਰਨ ਦੀਆਂ ਚਾਲਾਂ ਅਤੇ ਛੜਜੰਤਰਾਂ ਬਾਰੇ ਜਨਤਾ ਨੂੰ ਜਾਗਰੂਕ ਕਰਕੇ ਖੁਦ ਦੇ ਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਕਾਂਗਰਸ ਪਾਰਟੀ ਨੂੰ ਮਜਬੂਤੀ ਦਿੰਦੇ ਹੋਏ ਪੰਜੇ ਦੇ ਨਿਸ਼ਾਨ ਵਾਲਾ 2 ਨੰਬਰ ਬਟਨ ਦਬਾ ਕਿ ਕਾਂਗਰਸ ਦੀ ਰਿਕਾਰਡਤੋੜ ਜਿੱਤ ਕਰਵਾ ਕੇ ਲੋਕ ਦੁਸ਼ਮਣਾਂ ਨੂੰ ਜਵਾਬ ਦੇਣ ਦੀ ਅਪੀਲ ਕੀਤੀ ਇਸ ਮੌਕੇ ਤੇ ਵਾਈਸ ਚੇਅਰਪਰਸਨ ਮਿਲਕ ਪਲਾਂਟ ਗੁਰਦਾਸਪੁਰ ਤੇ ਜੋਨ ਇੰਚਾਰਜ ਡਾਕਟਰ ਬਲਵਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਕਾਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ ।