ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਨਵੰਬਰ 2024: ਜਗਤ ਗੁਰੂ ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਇਲਾਕੇ ਵਿਚ ਬੜੀ ਧੂਮ-ਧਾਮ ਅਤੇ ਸਰਧਾ ਨਾਲ ਮਨਾਇਆ ਗਿਆ। ਪਿੰਡ ਲਾਲੜੂ, ਧਰਮਗੜ੍ਹ , ਸਰਦਾਰਪੁਰਾ, ਜਾਸਤਨਾਂ ਖੁਰਦ, ਜਾਸਤਨਾਂ ਕਲਾਂ, ਜੌਲਾ ਕਲਾਂ, ਰਾਮਗੜ੍ਹ ਰੁੜਕੀ, ਲਾਲੜੂ ਮੰਡੀ, ਰਾਣੀ ਮਾਜਰਾ, ਜੜੌਤ,ਸਰਸੀਣੀ, ਬਟੌਲੀ, ਹੰਡੇਸਰਾ, ਬੜਾਣਾ, ਕੁਰਲੀ, ਬੜਾਣਾ, ਜਿਊਲੀ, ਹਮਾਂਯੂਪੁਰ, ਤਸਿੰਬਲੀ, ਡੈਹਰ, ਆਲਮਗੀਰ, ਟਿਵਾਣਾ, ਲੈਹਲੀ, ਦੱਪਰ ਅਦਿ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ ਅਤੇ ਸਾਰਾ ਦਿਨ ਗੁਰਦੁਆਰਿਆਂ ਵਿਚ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਪਿੰਡ ਧਰਮਗੜ੍ਹ ਵਿਖੇ ਮਨਾਏ ਗਏ ਗੁਰਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘ ਵੱਲੋਂ ਸੰਗਤਾਂ ਨੂੰ ਸਬਦ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਉਨਾਂ ਦੇ ਦਿੱਤੇ ਤਿੰਨ ਸਿਧਾਤ ਕਿਰਤ ਕਰੋ, ਵੰਡ ਕੇ ਛਕੋ ਅਤੇ ਨਾਮ ਜਪੋ ‘ਤੇ ਚੱਲਣ ਦਾ ਉਪਦੇਸ਼ ਦਿੱਤਾ। ਗਿਆਨੀ ਪ੍ਰੀਤਮ ਸਿੰਘ ਵੱਲੋਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਂ ਉੱਤੇ ਚਲ ਕੇ ਜੀਵਨ ਬਤੀਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਧਰਗਮੜ੍ਹ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ, ਖ਼ਜਾਨਚੀ ਮਨਦੀਪ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਮਾਸਟਰ ਨੈਬ ਸਿੰਘ, ਪ੍ਰਕਾਸ਼ ਸਿੰਘ, ਗੁਰਚਰਨ ਸਿੰਘ, ਹਰਦੀਪ ਸਿੰਘ, ਹਰਬੰਸ ਸਿੰਘ, ਬਲਜੀਤ ਸਿੰਘ, ਕ੍ਰਿਸ਼ਨ ਸਿੰਘ, ਅਵਜਿੰਦਰ ਸਿੰਘ, ਜਗਜੀਤ ਸਿੰਘ ਰੋਡਾ, ਹਰਨੇਕ ਸਿੰਘ ਆਦਿ ਵੀ ਹਾਜ਼ਰ ਸਨ।