ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ ਵਾਲੇ ਪੁਲਿਸ ਮੁਲਾਜਮਾਂ ਨੇ ਮੰਗੀ ਮਾਫ਼ੀ
ਦੋਹਾਂ ਧਿਰਾਂ ਦੀ ਬਣੀ ਸਹਿਮਤੀ
ਵੱਖ ਵੱਖ ਜਥੇਬੰਦੀਆਂ ਦੇ ਮੋਹਤਬਾਰਾਂ ਨੇ ਇਸ ਮੁੱਦੇ ਨੂੰ ਸਮਾਪਤ ਕਰਨ ਦੀ ਕੀਤੀ ਅਪੀਲ
ਬਲਜੀਤ ਸਿੰਘ
ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ਵਿਖੇ ਬੀਤੇ ਕੁਝ ਦਿਨ ਪਹਿਲਾਂ ਧਰਮਪ੍ਰੀਤ ਸਿੰਘ ਉਰਫ ਮੁਖ ਮੰਤਰੀ ਧਮਕ ਬੇਸ ਵਾਲਾ ਜਿਸਦੀ ਕੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋਈ ਸੀ ਜਿਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ।
ਜਿਸ ਤੋਂ ਬਾਅਦ ਉਹਨਾਂ ਦੋ ਪੁਲਿਸ ਮੁਲਾਜ਼ਮਾਂ ਨੂੰ ਐਸਪੀਡੀ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਇਸੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਦੇ ਹੱਕ ਵਿੱਚ ਕਈ ਧਾਰਮਿਕ ਜਥੇਬੰਦੀਆਂ ਨੇਤਰੀਆਂ ਤੇ ਉਹਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲਿਸ ਮਹਾਲਾ ਤੇ 295ਏ ਦਾ ਮੁਕਦਮਾ ਦਰਜ ਕੀਤਾ ਜਾਵੇ । ਜਿਸ ਤੋਂ ਬਾਅਦ ਇਨਾ ਦੋਨਾਂ ਪੁਲਿਸ ਮੁਲਾਜ਼ਮਾਂ ਵੱਲੋਂ ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਦੇ ਘਰ ਜਾ ਕੇ ਜਥੇਬੰਦੀਆਂ ਦੀ ਅਗਵਾਈ ਹੇਠ ਮਾਫੀ ਮੰਗੀ ਅਤੇ ਗੁਰਦੁਆਰਾ ਗੋਇੰਦਵਾਲ ਸਾਹਿਬ ਬਉਲੀ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਭੁੱਲ ਬਖਸ਼ਾਈ ।
ਇਸ ਉਪਰੰਤ ਗੱਲਬਾਤ ਕਰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਧਮਕ ਬੇਸ ਵਾਲੇ ਦਾ ਰਾਜੀਨਾਮਾ ਕਰਵਾ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਨੂੰ ਹੁਣ ਇੱਥੇ ਹੀ ਖਤਮ ਕੀਤਾ ਜਾਵੇ ਉਨਾਂ ਨੇ ਸੋਸ਼ਲ ਮੀਡੀਆ ਤੇ ਮੀਡੀਆ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਹੁਣ ਇਸ ਲੜਾਈ ਝਗੜੇ ਦੇ ਮਾਮਲੇ ਨੂੰ ਨਾ ਉਛਾਲਿਆ ਜਾਵੇ ਕਿਉਂਕਿ ਇਸ ਮਾਮਲੇ ਨੂੰ ਲੈ ਕੇ ਰਾਜ਼ੀਨਾਮਾ ਹੋ ਚੁੱਕਾ ਹੈ ਕਿਉਂਕਿ ਕੋਈ ਵੀ ਵਿਅਕਤੀ ਨਹੀਂ ਚਾਹੁੰਦਾ ਕਿ ਕਿਸੇ ਦਾ ਕੋਈ ਨੁਕਸਾਨ ਹੋਵੇ ਜੇ ਪੁਲਿਸ ਮੁਲਾਜ਼ਮਾਂ ਵੱਲੋਂ ਗਲਤੀ ਕੀਤੀ ਗਈ ਸੀ ਤਾਂ ਉਸ ਵਿੱਚ ਉਹਨਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਮਾਫੀ ਮੰਗ ਲਈ ਗਈ ਹੈ ।