ਪਿੰਡ ਸਹਾਰੀ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ
ਕਿਸ਼ਨ ਚੰਦਰ ਮਹਾਜ਼ਨ
ਗੁਰਦਾਸਪੁਰ , ਅੱਜ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਹਾਰੀ ਵਿਖੇ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਕੁਝ ਪਰਿਵਾਰਾਂ ਨੇ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਬਗੇਲ ਸਿੰਘ ਸਹਾਰੀ ( ਬਲਾਕ ਪ੍ਰਧਾਨ) ਬਲਜਿੰਦਰ ਸਿੰਘ,ਸੱਜਣ ਸਿੰਘ, ਲਵਪ੍ਰੀਤ ਸਿੰਘ, ਜਗੀਰ ਸਿੰਘ, ਸਰਦੂਲ ਸਿੰਘ, ਅਮਨਦੀਪ ਸਿੰਘ,ਹਰਦੀਪ ਸਿੰਘ ਆਦਿ ਸ਼ਾਮਿਲ ਹਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਸਭ ਵਿਅਕਤੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਤੇ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ