ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਸਫ਼ਲਤਾ ਪੂਰਵਕ ਸੰਪੰਨ
- ਵਰਲਡ ਕੇਅਰ ਕੈਂਸਰ ਦੇ ਗਲੋਬਲ ਅੰਬੈਂਸਡਰ ਕੁਲਵੰਤ ਸਿੰਘ ਧਾਲੀਵਾਲ ਜੀ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ,ਬਾਲ ਲੇਖਕਾਂ ਦੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ: ਸੁੱਖੀ ਬਾਠ
ਸੰਗਰੂਰ 17 ਨਵੰਬਰ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਅੱਜ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਮੌਕੇ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਨੇ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਨਵੀਆਂ ਕਲਮਾਂ ਨਵੀ ਉਡਾਣ ਪ੍ਰੋਜੈਕਟ ਤਹਿਤ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਸਲਾਹਿਆ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਪਹਿਲਾ ਮੌਕਾ ਹੈ ਕਿ ਕਿਸੇ ਸੰਸਥਾ ਵੱਲੋਂ ਬਾਲ ਲੇਖਕਾਂ ਨੂੰ ਪ੍ਰੇਰਿਤ ਕਰਨ ਲਈ ਉਪਰਾਲਾ ਕੀਤਾ ਹੈ। ਉਨ੍ਹਾਂ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਨੂੰ ਇਸ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦੀ ਸਫ਼ਲਤਾ ਦੀ ਵਧਾਈ ਦਿੱਤੀ।
ਇਸ ਦੌਰਾਨ ਸ਼੍ਰੀ ਸੁੱਖੀ ਬਾਠ ਨੇ ਕਿਹਾ ਕਿ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਸਰੀ ਕਨੇਡਾ ਤਹਿਤ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜੋ ਕਿ ਵਿਸ਼ਵ ਪੱਧਰ ਤੇ ਬਾਲ ਸਾਹਿਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ ਤੇ ਬਾਲ ਲੇਖਕਾਂ ਲਈ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਯੋਜਨਾਬੰਦੀ ਕਰ ਲਈ ਗਈ ਹੈ। ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਅਤੇ ਪ੍ਰੋਜੈਕਟ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਜਾਣਕਾਰੀ ਦਿੱਤੀ ਕਿ ਇਸ ਕਾਨਫਰੰਸ ਵਿੱਚ ਭਾਗ ਲੈਣ ਲਈ ਪ੍ਰਾਇਮਰੀ , ਮਿਡਲ ਤੇ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿੱਦਿਅਕ , ਸੱਭਿਆਚਾਰਕ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਲ ਸ਼੍ਰੋਮਣੀ ਐਵਾਰਡ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ , ਸਨਮਾਨ ਚਿੰਨ੍ਹ ਤੇ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕਾਨਫਰੰਸ ਵਿੱਚ 800 ਦੇ ਕਰੀਬ ਬੱਚੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਹੈ। ।ਮਸ਼ਹੂਰ ਐਂਕਰ ਅਤੇ ਪ੍ਰੋਜੈਕਟ ਖਜਾਨਚੀ ਬਲਜੀਤ ਸ਼ਰਮਾ ਵੱਲੋਂ ਵੱਖ-ਵੱਖ ਮੁਕਾਬਲਿਆਂ ਨੂੰ ਸਟੇਜਾਂ ਦੀ ਸੰਚਾਲਨ ਆਪਣੇ ਦੇਖ ਰੇਖ ਵਿੱਚ ਬੱਚਿਆਂ ਕੋਲੋ ਕਰਵਾਈ । ਮੀਡੀਆ ਸਲਾਹਕਾਰ ਸਤੀਸ਼ ਜੌੜਾ ਜੀ ਅਤੇ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਅਤੇ ਉਹਨਾਂ ਦੀ ਟੀਮ ਇਸ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪ੍ਰੋਜੈਕਟ ਟੀਮ ਦਾ ਸਾਥ ਦਿੱਤਾ।
ਇਸ ਮੌਕੇ ਸੁੱਖੀ ਬਾਠ ਦੇ ਫਰਜੰਦ ਅੰਮ੍ਰਿਤਪਾਲ ਸਿੰਘ ਮਾਨ , ਦਰਸ਼ਨ ਸਿੰਘ ਆਸ਼ਟ , ਦਲਜੀਤ ਸਿੰਘ ਘੁੰਮਣ ਸਰਪੰਚ ਘਰਾਚੋ ਜ਼ਿਲ੍ਹਾਂ ਸੈਕਟਰੀ ਯੂਥ ਵਿੰਗ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ ਸਿੱਧੂ ਸਲਾਹਕਾਰ, ਜਗਜੀਤ ਸਿੰਘ ਨੌਹਰਾ, ਬਲਜੀਤ ਸੇਖਾ ਖਜਾਨਚੀ ,ਭੀਮ ਸਿੰਘ ,ਮਾਸਟਰ ਲਖਵਿੰਦਰ ਸਿੰਘ ਮਲੇਰਕੋਟਲਾ , ਗੁਰਦਾਸਪੁਰ ਤੋਂ ਗਗਨਦੀਪ ਸਿੰਘ , ਅਵਤਾਰ ਸਿੰਘ ਚੋਟੀਆਂ, ਸ਼ਮਸ਼ੀਰ ਸਿੰਘ ਸੋਢੀ, ਲਖਵਿੰਦਰ ਸਿੰਘ ਮਲੇਰਕੋਟਲਾ, ਜਸਵਿੰਦਰ ਪੰਜਾਬੀ, ਸਸ਼ੀ ਬਾਲਾ, ਸ਼ਮਸ਼ੀਲ ਸਿੰਘ ਸੋਢੀ ,ਪ੍ਰਿੰਸੀਪਲ ਸੁਖਦੀਪ ਕੌਰ,ਸੁਖਵਿੰਦਰ ਸਿੰਘ ਫੁੱਲ ਅਜੀਤ ਇੰਚਾਰਜ ਪਟਿਆਲ਼ਾ, ਸਤਿੰਦਰ ਕਾਹਲੋਂ, ਦੁਆਬਾ ਐਕਸਪ੍ਰੈਸ ਦੇ ਆਡੀਟਰ ਸਤੀਸ਼ ਜੋੜਾ, ਬਲਰਾਜ ਸਿੰਘ ਬਠਿੰਡਾ,ਨਿਸ਼ਾ ਰਾਣੀ , ਮੈਡਮ ਨਵਜੋਤ ਕੌਰ ਬਾਜਵਾ, ਰਣਜੀਤ ਕੌਰ ਬਾਜਵਾ, ਕਮਲਜੀਤ ਕੌਰ , ਮੈਡਮ ਸੁਖਵਿੰਦਰ ਕੌਰ, ਡਾ. ਸੁਖਪਾਲ ਕੌਰ ਸਮਰਾਲਾ , ਦਮਨਜੀਤ ਕੌਰ, ਡਾ. ਦਵਿੰਦਰ ਕੌਰ ਖੁਸ਼ ਧਾਲੀਵਾਲ, ਰਸ਼ਵਿੰਦਰ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ, ਕੁਲਦੀਪ ਸਿੰਘ , ਸੁਦੇਸ਼ ਰਾਣੀ, ਡਾ. ਅਮਰਜੋਤੀ ਮਾਂਗਟ, ਸਾਹਿਬਾਜੀਤਨ ਕੌਰ, ਬਲਜਿੰਦਰ ਕੌਰ ਕਲਸੀ ਆਦਿ ਹਾਜ਼ਰ ਸਨ।