← ਪਿਛੇ ਪਰਤੋ
ਤਜਿੰਦਰ ਸ਼ਾਹਪੁਰ ਗੋਰਾਇਆ ਅਕਾਲੀ ਦਲ ਛੱਡ ਕੇ ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ 'ਚ ਹੋਏ ਸ਼ਾਮਿਲ
ਡੇਰਾ ਬਾਬਾ ਨਾਨਕ, 17 ਨਵੰਬਰ 2024 - ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਧੱਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਤਲਵੰਡੀ ਗੋਰਾਇਆ ਤੋਂ ਕੱਟੜ ਅਕਾਲੀ ਆਗੂ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਰਦਾਰ ਤਜਿੰਦਰ ਸਿੰਘ ਨੇ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਲਈ ਲਈ ਪੂਰੀ ਸਪੋਰਟ ਕਰਨ ਦਾ ਐਲਾਨ ਕੀਤਾ ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੀਆਂ ਪੰਜਾਬ ਮਾਰੂ ਨੀਤੀਆਂ ਤੋਂ ਖਫਾ ਹੋ ਕਿ ਹਲਕੇ ਦੇ ਹਜ਼ਾਰਾਂ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਅਪਣਾਉਂਦੇ ਹੋਏ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਉਹਨਾਂ ਤਜਿੰਦਰ ਸਿੰਘ ਸ਼ਾਹਪੁਰ ਗੁਰਾਇਆ ਦਾ ਕਾਂਗਰਸ ਪਾਰਟੀ ਵਿੱਚ ਆਉਣ ਤੇ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਸਰਦਾਰ ਤਜਿੰਦਰ ਸਿੰਘ ਅੱਜ ਤੋਂ ਸਾਡੇ ਪਰਿਵਾਰ ਦਾ ਮੈਂਬਰ ਬਣ ਗਿਆ ਹੈ ਤੇ ਕਾਂਗਰਸ ਪਾਰਟੀ ਵਿੱਚ ਤਜਿੰਦਰ ਸਿੰਘ ਸ਼ਾਹਪੁਰ ਗੁਰਾਇਆ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Total Responses : 235