← ਪਿਛੇ ਪਰਤੋ
ਜਸਟਿਸ ਰਣਜੀਤ ਸਿੰਘ ਖਿਲਾਫ ਟਿੱਪਣੀਆਂ ਲਈ ਅਫਸੋਸ ਜ਼ਾਹਰ ਕਰਨ ਬਾਦਲ ਤੇ ਮਜੀਠੀਆ: ਸੁਪਰੀਮ ਕੋਰਟ ਨਵੀਂ ਦਿੱਲੀ, 20 ਨਵੰਬਰ, 2024: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਖਿਆ ਹੈ ਕਿ ਉਹ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੇ ਖਿਲਾਫ ਟਿੱਪਣੀਆਂ ਲਈ ਅਫਸੋਸ ਜ਼ਾਹਰ ਕਰਨ। ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਐਮ ਐਮ ਸੁੰਦਰੇਸ਼ ਅਤੇ ਜਸਟਿਸ ਅਰਵਿੰਦਰ ਕੁਮਾਰ ਦੀ ਬੈਂਚ ਨੇ ਦੋਹਾਂ ਅਕਾਲੀ ਆਗੂਆਂ ਨੂੰ ਇਹ ਹਦਾਇਤ ਕੀਤੀ। ਉਹਨਾਂ ਨਾਲ ਹੀ ਜਸਟਿਸ (ਰਿਟਾ) ਰਣਜੀਤ ਸਿੰਘ ਨੂੰ ਵੀ ਨਸੀਹਤ ਦਿੱਤੀ ਕਿ ਉਹ ਆਪਣੀ ਹਊਮੈ ਨੂੰ ਇਕਪਾਸੇ ਰੱਖ ਕੇ ਅੱਗੇ ਵੱਧ ਜਾਣ। ਅਦਾਲਤ ਨੇ ਦੋਵਾਂ ਧਿਰਾਂ ਨੂੰ ਦੋ ਹਫਤਿਆਂ ਦੀ ਮੋਹਲਤ ਦਿੱਤੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਮਗਰੋਂ ਜਸਟਿਸ ਰਣਜੀਤ ਸਿੰਘ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਸੌਂਪੀ ਗਈ ਸੀ। ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ’ਤੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਤਲਖ਼ ਟਿੱਪਣੀਆਂ ਕੀਤੀਆਂ ਸਨ। ਜਸਟਿਸ ਰਣਜੀਤ ਸਿੰਘ ਨੇ ਇਸ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਕੇਸ ਦਾਇਰ ਕੀਤਾ ਸੀ ਜੋ ਖਾਰਜ ਹੋ ਗਿਆ ਸੀ। ਹੁਣ ਜਸਟਿਸ ਰਣਜੀਤ ਸਿੰਘ ਸੁਪਰੀਮ ਕੋਰਟ ਪਹੁੰਚੇ ਸਨ।
Total Responses : 252