Live: ਭਾਈ ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਜੱਦੀ ਪਿੰਡ ਪਹੁੰਚੇ (ਵੇਖੋ ਪੂਰੀ ਵੀਡੀਓ)
ਲੁਧਿਆਣਾ, 20 ਨਵੰਬਰ 2024- ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲਣ ਮਗਰੋਂ ਉਹ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਅਤੇ ਉਹ ਆਪਣੇ ਜੱਦੀ ਪਿੰਡ ਪਹੁੰਚੇ ਹਨ। ਹਾਈਕੋਰਟ ਨੇ ਰਾਜੋਆਣਾ ਨੂੰ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ।
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਲਈ ਪੈਰੋਲ ਮਿਲੀ ਹੈ।