ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਮੁਫ਼ਤ ਸਕਿਊਰਟੀ ਗਾਰਡ ਕੋਰਸ ਕਰਵਾਉਣ ਲਈ ਕੈਂਪ ਸੁਰੂ
ਫਾਜ਼ਿਲਕਾ, 20 ਨਵੰਬਰ 2024 - ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 01 ਦਸੰਬਰ 2024 ਤੋਂ ਸਕਿਊਰਟੀ ਗਾਰਡ ਦਾ ਕੋਰਸ ਸੁਰੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਸਾਰੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜ਼ੋ ਯੁਵਕ ਸਕਿਊਰਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਯੁਵਕ 25 ਨਵੰਬਰ 2024 ਨੂੰ ਸਵੇਰੇ 08:00 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ । ਸਕਿਊਰਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਅਤੇ ਇਹ ਕੋਰਸ 02 ਮਹੀਨੇ ਦਾ ਹੋਵੇਗਾ । ਕੋਰਸ ਪੂਰਾ ਹੋਣ ਤੇ ਮਾਨਤਾ ਪ੍ਰਾਪਤ ਏਜੰਸੀ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ ।
ਉਨ੍ਹਾਂ ਕੋਰਸ ਲਈ ਸ਼ਰਤਾਂ ਬਾਰੇ ਦੱਸਿਆ ਕਿ ਯੁਵਕ ਦੀ ਉਮਰ 18 ਤੋਂ 25 ਸਾਲ ਹੋਵੇ, ਯੁਵਕ 10ਵੀਂ ਪਾਸ ਜਾਂ 12 ਵੀਂ ਪਾਸ ਹੋਵੇ, ਕੈਂਪ ਵਿੱਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
ਵਧੇਰੇ ਜਾਣਕਾਰੀ ਲਈ ਨੰਬਰਾਂ 88728-02046, 78891-75575 भडे 78888-48823 ਤੇ ਸਪੰਰਕ ਕੀਤਾ ਜਾ ਸਕਦਾ ਹੈ ।