ਮਾਲੇਰਕੋਟਲਾ: ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 403234 ਮੀਟ੍ਰਿਕ ਟਨ ਹੋਈ - ਡਿਪਟੀ ਕਮਿਸ਼ਨਰ
- ਕਿਹਾ, ਲਿਫ਼ਟਿੰਗ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ
- ਕਿਸਾਨਾਂ ਨੂੰ 872 ਕਰੋੜ 82 ਲੱਖ ਰੁਪਏ ਦੀ ਹੋਈ ਅਦਾਇਗੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 20 ਨਵੰਬਰ: 2024 - ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਜਿਣਸ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ ਅਤੇ ਹੁਣ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ।
ਡਾ.ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 403234 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 397442 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਕਰੀਬ 872 ਕਰੋੜ 82 ਹਜਾਰ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੇ ਝੋਨੇ ਵਿੱਚੋਂ 305984 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 236766 ਮੀਟਰਿਕ ਟਨ, ਮਾਰਕਫੈਡ ਵੱਲੋਂ 83274 ਮੀਟਰਿਕ ਟਨ, ਪਨਸਪ ਵੱਲੋਂ 46310 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 30743 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹੁਣ ਤੱਕ 349 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।