ਸ੍ਰੀ ਗੁਰੂ ਨਾਨਕ ਸਾਹਿਬ ਦੀ ਨਕਲ ਉਤਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ: ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ:- 20 ਨਵੰਬਰ 2024 - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸੋਸ਼ਲ ਮੀਡੀਏ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਜੋ ਮੱਧ ਪ੍ਰਦੇਸ਼ ਦੇ ਸ਼ਾਡੋਲ ਸ਼ਹਿਰ ਵਿੱਚ ਕੁੱਝ ਅਗਿਆਤ ਸਿੰਧੀ ਭਾਈਚਾਰੇ ਦੇ ਲੋਕਾਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਦਾ ਰੂਪ ਧਾਰਨ ਕਰਵਾ, ਤਾੜੀਆਂ ਮਾਰਦੇ, ਉਸ ਵਿਅਕਤੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਕੁਰਸੀ ਤੇ ਬਠਾਇਆ ਹੈ ਜੋ ਸਖ਼ਤ ਇਤਰਾਜਯੋਗ ਤੇ ਸਿੱਖ ਸਿਧਾਤਾਂ ਦੇ ਉਲਟ ਤੇ ਨਿੰਦਣਯੋਗ ਵਾਲੀ ਘਟਨਾ ਹੈ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁਜੀ ਹੈ। ਅਜਿਹੇ ਪਖੰਡੀ ਨਕਲਾਂ ਉਤਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਇਹ ਪ੍ਰਪਾਟੀ ਨਿੰਦਣਯੋਗ ਤੇ ਫ੍ਰਿਕਾਪ੍ਰਸਤੀ ਵਾਲੀ ਹੈ।
ਉਨ੍ਹਾਂ ਕਿਹਾ ਇਹ ਘਟਨਾ ਕਿਉਂ ਵਾਪਰੀ, ਇਸ ਪਿੱਛੇ ਕਿਹੜੇ ਲੋਕਾਂ ਦੀ ਨੀਤੀ ਕੰਮ ਕਰ ਰਹੀ ਹੈ ਬਾਰੇ ਡੁੰਘਾਈ ਨਾਲ ਜਾਣਕਾਰੀ ਪ੍ਰਾਪਤ ਕਰਨ ਲਈ ਸ਼੍ਰੋ:ਗੁ:ਪ੍ਰ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਗੰਭੀਰਤਾ ਨਾਲ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ। ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਰਾਜਾਂ ਵਿੱਚ ਸਿੱਖ ਮਿਸ਼ਨ ਸਥਾਪਤ ਹਨ ਉਨ੍ਹਾਂ ਰਾਹੀਂ ਤੁਰੰਤ ਹੀ ਪੜਤਾਲ ਕਰ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੰਢਿਆ ਕਰਨਾ ਚਾਹੀਦਾ ਹੈ।