ਵਿਦਿਆਰਥੀਆਂ ਨੂੰ ਦਿੱਤੀ ਕੈਰੀਅਰ ਕੌਂਸਲਿੰਗ ਦੀ ਅਗਵਾਈ
ਗੁਰਪ੍ਰੀਤ ਸਿੰਘ ਜਖਵਾਲੀ।
ਪਟਿਆਲਾ 20 ਨਵੰਬਰ 2024:- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿਖੇ ਵਿਦਿਆਰਥੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਚਾਰਟਰਡ ਅਕਾਊਂਟੈਂਟ ਅਮਨ ਗਰਗ ਅਤੇ ਚਾਰਟਰਡ ਅਕਾਊਂਟੈਂਟ ਜੋਤਦੀਪ ਸਿੰਘ ਵੱਲੋਂ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਕਾਮਰਸ ਦੇ ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਬਾਰੇ ਅਗਵਾਈ ਕਰਦੇ ਹੋਏ ਵਿਦਿਆਰਥੀਆਂ ਨੂੰ ਚਾਰਟਡ ਅਕਾਊਂਟੈਂਟ ਦੀ ਪ੍ਰੀਖਿਆ ਬਾਰੇ ਪੂਰਨ ਜਾਣਕਾਰੀ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਅੱਗੇ ਕਿਸ ਵਿਸ਼ੇ ਦੀ ਚੋਣ ਕਰਨੀ ਹੈ ਵਿਦਿਆਰਥੀਆਂ ਨੂੰ ਇਸ ਦੀ ਪੂਰਨ ਜਾਣਕਾਰੀ ਨਹੀਂ ਹੁੰਦੀ, ਜਿਸ ਕਾਰਨ ਉਹ ਸਫਲਤਾ ਤੋਂ ਵਾਂਝੇ ਰਹਿ ਜਾਂਦੇ ਹਨ।
ਇਸ ਸੈਮੀਨਾਰ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਭਵਿੱਖ ਬਾਰੇ ਸਹੀ ਫੈਸਲਾ ਲੈਣ ਵਿੱਚ ਮਦਦ ਮਿਲੇਗੀ। ਸਕੂਲ ਦੇ ਪ੍ਰਿੰਸੀਪਲ ਰੰਧਾਵਾ ਸਿੰਘ ਜੀ ਵੱਲੋਂ ਵੀ ਵਿਦਿਆਰਥੀਆਂ ਨੂੰ ਮਿਹਨਤ ਕਰਨ, ਸੋਚ ਸਮਝ ਕੇ ਕੈਰੀਅਰ ਸੰਬੰਧੀ ਫੈਸਲਾ ਲੈਣ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਦਸਵੀਂ ਅਤੇ ਬਾਰਵੀਂ ਤੋਂ ਬਾਅਦ ਆਪਣੀ ਰੁਚੀ ਅਤੇ ਮਨਪਸੰਦ ਵਿਸ਼ੇ ਦੀ ਚੋਣ ਕਰਕੇ ਵਧੀਆ ਕਿੱਤੇ ਵਿੱਚ ਸਫਲ ਹੋਣ। ਲੈਕਚਰਾਰ ਦਿਲਬਾਗ ਸਿੰਘ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸੰਚਾਲਨ ਲੈਕਚਰਾਰ ਕਾਮਰਸ ਇੰਦਰਜੀਤ ਕੌਰ ਨੇ ਕੀਤਾ। ਇਸ ਮੌਕੇ ਲੈਕਚਰਾਰ ਪ੍ਰੀਤੀ ਬਾਲਾ, ਲੈਕਚਰਾਰ ਸੰਗੀਤਾ ਬਾਂਸਲ ਕੰਪਿਊਟਰ ਫੈਕਲਟੀ ਇੰਦਰਪਾਲ ਸਿੰਘ ਵੀ ਮੌਜੂਦ ਰਹੇ।