Jathedar Akal Takhat Sahib ਨਾਲ ਮੀਟਿੰਗ ਦਾ ਕੀ ਹੈ ਨਤੀਜਾ ? ਸੁਣੋ ਬਲਵਿੰਦਰ ਸਿੰਘ ਭੂੰਦੜ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ (ਵੀਡੀਓ ਵੀ ਦੇਖੋ)
ਅੰਮ੍ਰਿਤਸਰ, 20 ਨਵੰਬਰ 2024 - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ ਸੀ ਅਤੇ ਸੁਖਬੀਰ ਸਿੰਘ ਬਾਦਲ ਬਾਰੇ ਕੋਈ ਗੱਲ ਨਹੀਂ ਹੋਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/watch/?v=1588228858462071&ref=sharing
ਮੀਟਿੰਗ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਬਾਹਰ ਆਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਕਾਲੀ ਦਲ ਦੇ ਪ੍ਰਧਾਨ ਦਰਮਿਆਨ ਪੰਥਕ ਮਸਲਿਆਂ ਨੂੰ ਲੈ ਕੇ ਅਕਸਰ ਇਹੋ ਜਿਹੀਆਂ ਮੀਟਿੰਗਾ ਹੁੰਦੀਆਂ ਰਹਿੰਦੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਬਾਰੇ ਫੈਸਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਮੀਟਿੰਗ 'ਚ ਹਰਨਾਮ ਸਿੰਘ ਧੂੰਮਾ ਵੱਲੋਂ ਬੀਜੇਪੀ ਨੂੰ ਸਮਰਥਨ ਦਾ ਵਿਰੋਧ ਕੀਤਾ ਗਿਆ।
ਇਸ ਇਕੱਤਰਤਾ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸ਼ਾਮਿਲ ਹਨ।