ਪੱਤਰਕਾਰ ਜਸਵਿੰਦਰ ਰੁਪਾਲ ਦੇ ਮਾਤਾ ਦੀ ਅੰਤਿਮ ਅਰਦਾਸ 22 ਨਵੰਬਰ ਨੂੰ
ਮੋਹਾਲੀ, 20 ਨਵੰਬਰ 2024: ਬੀਤੀ ਦਿਨੀਂ 12 ਨਵੰਬਰ 2024 ਦਿਨ ਮੰਗਲਵਾਰ ਨੂੰ ਸੀਨੀਅਰ ਪੱਤਰਕਾਰ ਜਸਵਿੰਦਰ ਸਿੰਘ ਰੂਪਾਲ ਦੇ ਮਾਤਾ ਸ੍ਰੀਮਤੀ ਰਾਜ ਰਾਣੀ ਪਤਨੀ ਸਵ: ਰਘੂ ਨਾਥ ਸ਼ਰਮਾ, ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਤੋਂ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦੀ ਆਤਮਿਕ ਸ਼ਾਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਮਿਤੀ 22 ਨਵੰਬਰ 2024, ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:00 ਤੋਂ 1:00 ਵਜੇ ਤੱਕ ਗੁਰਦੁਆਰਾ ਸਾਹਿਬ, ਪਿੰਡ ਚੁਨਾਗਰਾ (ਜ਼ਿਲ੍ਹਾ ਪਟਿਆਲਾ) ਵਿਖੇ ਪਵੇਗਾ।
ਇਸ ਦੁੱਖ ਦੀ ਘੜੀ ਵਿਚ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿਚ ਸਮੂਹ ਗਵਰਨਿੰਗ ਬਾਡੀ ਅਤੇ ਮੈਂਬਰਾਨ ਵੱਲੋਂ ਸਮੂਹ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਗਈ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਗਵਰਨਿੰਗ ਬਾਡੀ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਦੀ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਸ੍ਰੀਮਤੀ ਰਾਜ ਰਾਣੀ ਜੀ, ਮੋਹਾਲੀ ਪ੍ਰੈਸ ਕਲੱਬ ਦੇ ਮੈਨੇਜਰ ਸ੍ਰੀ ਜਗਦੀਸ਼ ਸ਼ਾਰਦਾ ਜੀ ਦੇ ਵੱਡੇ ਭੈਣ ਵੀ ਸਨ।