ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲਗਾਇਆ ਸੈਮੀਨਾਰ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ 2024 - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਲੋਕ ਅਦਾਲਤ ਵਿਚ ਕੇਸਾਂ ਦੇ ਨਿਪਟਾਰੇ ਸਬੰਧੀ ਅਤੇ “ਯੂਅਰ ਜਰਨੀ, ਯੂਅਰ ਲਾਈਫ, ਯੂਅਰ ਰਿਸਪੋਂਸੀਬਿਲਿਟੀ: ਡਰਾਈਵ ਸੇਫ “ ("Your Journey, Your Life, Your Responsibility: Drive Safe") ਨਾਮ ਨਾਲ ਚਲਾਈ ਗਈ ਮੁਹਿੰਮ ਤਹਿਤ ਅੱਜ ਮਿਸ ਸੁਰਭੀ ਪਰਾਸ਼ਰ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਕਮ ਸੈਕਟਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟੈਫਿਕ, ਜ਼ਿਲ੍ਹਾ ਐਸ.ਏ.ਐਸ. ਨਗਰ ਨਾਲ ਰਿਜਨਲ ਬਿਜਨਸ ਆਫਿਸ, ਸਟੇਟ ਬੈਂਕ ਆਫ ਇੰਡੀਆ, ਸੈਕਟਰ 68, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਬੈਂਕ ਕਰਮਚਾਰੀਆਂ ਨੂੰ ਲੋਕ ਅਦਾਲਤ ਵਿਚ ਕੇਸਾਂ ਦੇ ਨਿਪਟਾਰੇ ਸਬੰਧੀ, “ਯੂਅਰ ਜਰਨੀ, ਯੂਅਰ ਲਾਈਫ, ਯੂਅਰ ਰਿਸਪੋਂਸੀਬਿਲਿਟੀ: ਡਰਾਈਵ ਸੇਫ “ ( "Your Journey, Your Life, Your Responsibility: Drive Safe"), ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
ਇਸ ਸੈਮੀਨਾਰ ਦਾ ਮੁੱਖ ਉਦੇਸ਼ ਕਰਮਚਾਰੀਆ ਨੂੰ ਲੋਕ ਅਦਾਲਤ ਵਿੱਚ ਕੇਸਾਂ ਦੇ ਜਲਦੀ ਨਿਪਟਾਰੇ ਤੋਂ ਇਲਾਵਾ, ਨਸ਼ਿਆ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।
ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਕਰਮਚਾਰੀਆ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ। ਕਰਮਚਾਰੀਆ ਨੂੰ ਇਹ ਵੀ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਂਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।
ਇਸ ਤੋਂ ਇਲਾਵਾ ਬੈਕ ਕਰਮਚਾਰੀਆ ਨੂੰ ਸਕੀਮ ਫਾਰ ਗ੍ਰਾਂਟ ਆਫ ਦ ਗੁੱਡ ਸਮਾਰਿਟਨਜ਼ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।
ਸਾਰੇ ਕਰਮਚਾਰੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਅਤੇ ਆਪਣੇ ਪਰਿਵਾਰਕ ਮੈਬਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਣੂ ਕਰਵਾਇਆ ਗਿਆ।