ਨਸ਼ਿਆਂ ਦੀ ਰੋਕਥਾਮ ਅਤੇ ਜਨਤਕ ਸੁਰੱਖਿਆ ਅਤੇ ਆਪਸੀ ਵਿਸ਼ਵਾਸ ਨੂੰ ਬਿਹਤਰ ਬਣਾਉਣ ਲਈ "ਸੰਪਰਕ" ਪੁਲਿਸ-ਪਬਲਿਕ ਪ੍ਰੋਗਰਾਮ ਕਰਵਾਇਆ
ਰੋਹਿਤ ਗੁਪਤਾ
ਬਟਾਲਾ, 21 ਨਵੰਬਰ 2024 - ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ- ਨਿਰਦੇਸ਼ਾ ਹੇਠ ਅੱਜ ਥਾਣਾ ਰੰਗੜ ਨੰਗਲ ਵੱਲੋਂ ਲੋਕਾਂ ਨਾਲ ਆਪਸੀ ਵਿਸ਼ਵਾਸ ਨੂੰ ਮਜ਼ਬੂਤ ਕਰਨ, ਨਸ਼ਿਆਂ ਦੀ ਰੋਕਥਾਮ ਅਤੇ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ "ਸੰਪਰਕ" ਪੁਲਿਸ-ਪਬਲਿਕ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਪੁਲਿਸ ਅਤੇ ਲੋਕਾਂ ਦੇ ਵਿਚਕਾਰ ਤਾਲਮੇਲ ਹੋਣਾ ਜਰੂਰੀ ਹੈ ਅਤੇ ਇਸ ਮਨਸ਼ਾ ਨਾਲ ਪੁਲਿਸ ਜ਼ਿਲ੍ਹਾ ਬਟਾਲਾ ਦੀਆਂ ਸਬ- ਡਵੀਜਨਾਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਅਤੇ ਕੀਮਤੀ ਸੁਝਾਅ ਲਏ ਜਾ ਰਹੇ ਹਨ। ਇਸ ਮੌਕੇ ਨਸ਼ਾਖੋਰੀ ਵਿਰੁੱਧ ਜਨਤਕ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਏ.ਐਨ.ਟੀ .ਐਫ (ANTF) ਹੈਲਪਲਾਈਨ ਨੰਬਰ 9779100200 ਸਾਂਝਾ ਕੀਤਾ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲਿਆ ਦੀ ਸੂਚਨਾ ਇਸ ਨੰਬਰ ਤੇ ਦੇਣ। ਜਾਣਕਾਰੀ ਦੇਣ ਵਾਲਿਆ ਦੀ ਪਹਿਛਾਨ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਤੇ ਲੋਕਾਂ ਨੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾਂ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕੀਤੇ ਲਿਆਂਦੇ ਤੇ ਕੀਮਤੀ ਸੁਝਾਅ ਵੀ ਦਿੱਤੇ।